ਸ਼ਰਮਨਾਕ! ਚਚੇਰੀ ਭੈਣ ਨੂੰ ਬਣਾਇਆ ਹਵਸ ਦਾ ਸ਼ਿਕਾਰ

06/14/2019 6:31:27 PM

ਫਿਰੋਜ਼ਪੁਰ (ਮਲਹੋਤਰਾ) : ਆਪਣੀ ਚਚੇਰੀ ਭੈਣ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਦੋ ਭਰਾਵਾਂ ਤੇ ਉਨ੍ਹਾਂ ਦੇ ਇਕ ਹੋਰ ਸਾਥੀ ਖਿਲਾਫ ਪੁਲਸ ਨੇ ਪਰਚਾ ਦਰਜ ਕੀਤਾ ਹੈ। ਪੀੜਤਾ ਨੇ ਪੁਲਸ ਨੁੰ ਦੱਸਿਆ ਕਿ ਉਸਦਾ ਚਚੇਰਾ ਭਰਾ ਗੁਰਮੇਜ ਸਿੰਘ ਤੇ ਤਾਏ ਦਾ ਪੋਤਰਾ ਸੰਨੀ ਉਸ ਦੇ ਘਰ ਆਏ ਅਤੇ ਕਹਿਣ ਲੱਗੇ ਕਿ ਉਸ ਦੇ ਪਿਤਾ ਨੇ ਉਸ ਨੂੰ ਇੱਟਾਂ ਵਾਲੇ ਭੱਠੇ 'ਤੇ ਬੁਲਾਇਆ ਹੈ। ਜਿਸ ਕਾਰਨ ਉਹ ਉਨ੍ਹਾਂ ਦੇ ਨਾਲ ਘਰੋਂ ਨਿਕਲੀ ਤਾਂ ਪਿੰਡ ਦੇ ਬਾਹਰ ਜਸਵਿੰਦਰ ਸਿੰਘ ਮੋਟਰਸਾਈਕਲ ਲੈ ਕੇ ਖੜਾ ਸੀ। 

ਪੀੜਤਾ ਨੇ ਦੱਸਿਆ ਕਿ ਤਿੰਨਾਂ ਨੇ ਉਸ ਨੂੰ ਜ਼ਬਰਦਸਤੀ ਮੋਟਰਸਾਈਕਲ 'ਤੇ ਬਿਠਾ ਲਿਆ ਅਤੇ ਕਿਸੇ ਅਣਪਛਾਤੀ ਥਾਂ 'ਤੇ ਲੈ ਗਏ ਜਿੱਥੇ ਜਸਵਿੰਦਰ ਸਿੰਘ ਤੇ ਗੁਰਮੇਜ ਸਿੰਘ ਨੇ ਉਸ ਨਾਲ ਬਲਾਤਕਾਰ ਕੀਤਾ ਜਦਕਿ ਸੰਨੀ ਨੇ ਇਨ੍ਹਾਂ ਦਾ ਸਾਥ ਦਿੱਤਾ। ਏ. ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਤਿੰਨਾਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।


Gurminder Singh

Content Editor

Related News