ਖੁਦਾਈ ਦੌਰਾਨ ਮਿੱਟੀ ਦੀ ਢਿੱਗ ਡਿੱਗਣ ਕਾਰਨ ਦਬ ਗਏ ਨੌਜਵਾਨ, ਚਚੇਰੇ ਭਰਾਵਾਂ ਦੀ ਹੋਈ ਦਰਦਨਾਕ ਮੌਤ

Friday, May 17, 2024 - 12:40 AM (IST)

ਖੁਦਾਈ ਦੌਰਾਨ ਮਿੱਟੀ ਦੀ ਢਿੱਗ ਡਿੱਗਣ ਕਾਰਨ ਦਬ ਗਏ ਨੌਜਵਾਨ, ਚਚੇਰੇ ਭਰਾਵਾਂ ਦੀ ਹੋਈ ਦਰਦਨਾਕ ਮੌਤ

ਤਰਨਤਾਰਨ (ਰਮਨ ਚਾਵਲਾ) - ਜ਼ਿਲ੍ਹੇ ਦੇ ਪਿੰਡ ਚੰਬਾ ਖੁਰਦ ਇਲਾਕੇ ਤੋਂ ਇਕ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੌਰਾਨ ਖੁਦਾਈ ਕਰਦੇ ਹੋਏ ਮਿੱਟੀ ਦੀ ਢਿੱਗ ਡਿੱਗਣ ਨਾਲ 2 ਚਚੇਰੇ ਭਰਾਵਾਂ ਦੀ ਮੌਤ ਹੋ ਗਈ ਹੈ, ਜਦਕਿ 2 ਨੌਜਵਾਨ ਹਸਪਤਾਲ ’ਚ ਜ਼ੇਰੇ ਇਲਾਜ ਹਨ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦੇ ਅਨੁਸਾਰ ਪਿੰਡ ਚੰਬਾ ਖੁਰਦ ਵਿਖੇ ਇਕ ਵਿਅਕਤੀ ਵੱਲੋਂ ਖੇਤੀ ਲਈ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਸੀ, ਜਿਸ ਸਬੰਧੀ ਉਸ ਵੱਲੋਂ ਸਬੰਧਤ ਕੰਮ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਆਪਣੀ ਜ਼ਮੀਨ ਵਿਖੇ ਬੁਲਾਇਆ। ਇਸ ਦੌਰਾਨ ਖੁਦਾਈ ਕਰਨ ਦੌਰਾਨ ਚਾਰ ਵਿਅਕਤੀ ਦੁਪਹਿਰ ਕਰੀਬ ਇਕ ਵਜੇ ਮਿੱਟੀ ਦੀ ਢਿੱਗ ਡਿੱਗਣ ਦੌਰਾਨ ਉਸ ਦੇ ਹੇਠਾਂ ਦੱਬੇ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਕਾਫੀ ਮੁਸ਼ੱਕਤ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਜਦੋਂ ਉਹ ਕਾਮਯਾਬ ਨਹੀਂ ਹੋਏ ਤਾਂ ਸਬੰਧਤ ਜ਼ਮੀਨ ਮਾਲਕ ਵੱਲੋਂ ਮੌਕੇ ’ਤੇ ਜੇ.ਸੀ.ਬੀ. ਮਸ਼ੀਨ ਨੂੰ ਬੁਲਾ ਲਿਆ ਗਿਆ, ਜਿਸ ਦੀ ਮਦਦ ਨਾਲ ਚਾਰਾਂ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ।

ਇਹ ਵੀ ਪੜ੍ਹੋ- ਮੀਂਹ ਨੇ ਹੈਦਰਾਬਾਦ ਨੂੰ ਦਿਵਾਈ ਪਲੇਆਫ਼ ਦੀ 'ਟਿਕਟ', ਗੁਜਰਾਤ ਦਾ ਲਗਾਤਾਰ ਦੂਜਾ ਮੁਕਾਬਲਾ ਹੋਇਆ ਰੱਦ

ਗੰਭੀਰ ਜ਼ਖਮੀ ਹਾਲਤ ’ਚ ਇਨ੍ਹਾਂ ਨੂੰ ਪਹਿਲਾਂ ਕਸਬਾ ਫਤਿਆਬਾਦ ਦੇ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ 2 ਚਚੇਰੇ ਭਰਾਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਖਤਿਆਰ ਸਿੰਘ ਨਿਵਾਸੀ ਪਿੰਡ ਰਾਣੀਵਲਾਹ ਨੇ ਦੱਸਿਆ ਕਿ ਉਸ ਦਾ ਬੇਟਾ ਜੁਗਰਾਜ ਸਿੰਘ (20) ਅਤੇ ਉਸਦਾ ਭਤੀਜਾ ਪ੍ਰਿਤਪਾਲ ਸਿੰਘ (18) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਰਾਣੀਵਲਾਹ ਦੁਪਹਿਰ ਪਿੰਡ ਚੰਬਾ ਖੁਰਦ ਵਿਖੇ ਪਾਈਪ ਵਿਛਾਉਣ ਲਈ ਗਏ ਸਨ, ਜਿਸ ਦੇ ਨਾਲ ਦੋ ਹੋਰ ਸਾਥੀ ਵੀ ਮੌਜੂਦ ਸਨ।

ਮੁਖਤਿਆਰ ਸਿੰਘ ਨੇ ਦੋਸ਼ ਲਗਾਇਆ ਕਿ ਜਦੋਂ ਉਸ ਦਾ ਬੇਟਾ ਅਤੇ ਭਤੀਜਾ ਖੁਦਾਈ ਕਰਦੇ ਹੋਏ ਮਿੱਟੀ ਹੇਠਾਂ ਦੱਬ ਗਏ ਸਨ ਤਾਂ ਜੇ.ਸੀ.ਬੀ. ਨਾਲ ਕੱਢਣ ਦੌਰਾਨ ਉਨ੍ਹਾਂ ਦੀ ਮੌਤ ਹੋਈ ਹੈ। ਇਸ ਸਬੰਧੀ ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ- ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਇੰਝ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਜਮ੍ਹਾਂ ਕਰਵਾ ਦਿੱਤਾ ਗਿਆ ਹੈ, ਜਿਨ੍ਹਾਂ ਦਾ ਸ਼ੁੱਕਰਵਾਰ ਸਵੇਰੇ ਪੋਸਟਮਾਰਟਮ ਕਰਵਾਉਂਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News