ਕੋਵਿਡ-19 : 2 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
Wednesday, Oct 21, 2020 - 12:31 AM (IST)
ਲੁਧਿਆਣਾ,(ਸਹਿਗਲ)- ਕੋਰੋਨਾ ਦੇ ਮਰੀਜ਼ਾਂ ਵਿਚ ਭਾਵੇਂ ਕਮੀ ਆਈ ਹੈ ਪਰ ਖਤਰਾ ਹਾਲੇ ਬਰਕਰਾਰ ਹੈ। ਜਿਸ ਦੇ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਫਿਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨੀ ਵਰਤਣ ਅਤੇ ਨਿਯਮਾਂ ਦੀ ਪਾਲਣਾ ਕਰਨ।
ਪਿਛਲੇ 24 ਘੰਟਿਆਂ ਦੌਰਾਨ ਜ਼ਿਲੇ ਵਿਚ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 62 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ਵਿਚ 46 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 16 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਇਸੇ ਤਰ੍ਹਾਂ ਲੁਧਿਆਣਾ ਵਿਚ ਇਕ 60 ਸਾਲਾ ਔਰਤ ਦੀ ਮੌਤ ਹੋ ਗਈ, ਜੋ ਸਮਰਾਲਾ ਨੇੜੇ ਪੈਂਦੇ ਕੁਲੇਵਾਲ ਦੀ ਰਹਿਣ ਵਾਲੀ ਸੀ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਦਾਖਲ ਸੀ। ਇਸ ਤੋਂ ਇਲਾਵਾ ਦੂਜਾ ਮਰੀਜ਼ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ।
ਹੁਣ ਤੱਕ ਕੁੱਲ 3,58,658 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ’ਚੋਂ 3,56,293 ਲੋਕਾਂ ਦੀ ਰਿਪੋਰਟ ਵਿਭਾਗ ਨੂੰ ਪ੍ਰਾਪਤ ਹੋਈ ਹੈ ਅਤੇ 3,33,921 ਸੈਂਪਲ ਨੈਗੇਟਿਵ ਆਏ ਹੁਣ ਤੱਕ ਜ਼ਿਲੇ ਵਿਚ 19,747 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 821 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲਿਆਂ ਅਤੇ ਸੂਬਿਆਂ ਤੋਂ ਇਲਾਜ ਲਈ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ 2625 ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦਕਿ ਇਨ੍ਹਾਂ ’ਚੋਂ 299 ਲੋਕਾਂ ਦੀ ਮੌਤ ਹੋ ਚੁੱਕੀ ਹੈ।
3328 ਸ਼ੱਕੀ ਮਰੀਜ਼ਾਂ ਦੀ ਸੈਂਪਲ ਜਾਂਚ ਲਈ ਭੇਜੇ
ਸਿਹਤ ਵਿਭਾਗ ਨੇ ਅੱਜ 3328 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ, ਜਦਕਿ 2365 ਸੈਂਪਲ ਦੀ ਰਿਪੋਰਟ ਪੈਂਡਿੰਗ ਦੱਸੀ ਜਾਂਦੀ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਸਾਰੇ ਡਾਕਟਰਾਂ, ਅਧਿਕਾਰੀਆਂ ਅਤੇ ਸਿਹਤ ਵਿਭਾਗ ਅਤੇ ਹੋਰ ਪੈਰਾ ਮੈਡੀਕਲ ਸਟਾਫ ਦੀ ਦੇਖ-ਰੇਖ ਵਿਚ ਦਿਨ ਅਤੇ ਰਾਤ ਵਿਚ ਜ਼ਿਆਦਾ ਤੋਂ ਜ਼ਿਆਦਾ ਸ਼ੱਕੀ ਰੋਗੀਆਂ ਦੇ ਸੈਂਪਲ ਲੈ ਕੇ ਰੋਗ ਦੇ ਪ੍ਰਸਾਰ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਾਰੇ ਐੱਸ. ਡੀ. ਐੱਮ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੁੱਲ 19,747 ਮਰੀਜ਼ਾਂ ’ਚੋਂ 94.46 (18654 ਕੋਰੋਨਾ ਪਾਜ਼ੇਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਜ਼ਿਲੇ ਵਿਚ 272 ਐਕਟਿਵ ਮਰੀਜ਼ ਰਹਿ ਗਏ ਹਨ।
61 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ
ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸ¬ਕ੍ਰੀਨਿੰਗ ਦੇ ਉਪਰੰਤ 61 ਲੋਕਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ, ਜਦਕਿ 1468 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।