ਕੋਵਿਡ-19 : ਸੋਨੂੰ ਸੂਦ ਨੂੰ ਕੈਪਟਨ ਨੇ ਸੌਂਪੀ ਅਹਿਮ ਜ਼ਿੰਮੇਵਾਰੀ, ਬਣਾਇਆ ਬਰੈਂਡ ਅੰਬੈਸਡਰ

04/11/2021 9:03:20 PM

ਚੰਡੀਗੜ੍ਹ- ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂੰ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ 'ਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਅੰਬੈਸਡਰ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂੰ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਸੋਨੂੰ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਦਿੱਲੀ ਪੁਲਸ ’ਤੇ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਦੋਸ਼ਾਂ ਤੋਂ ਬਾਅਦ ਨਵਜੋਤ ਸਿੱਧੂ ਨੇ ਖੋਲ੍ਹਿਆ ਮੋਰਚਾ

ਮੁੱਖ ਮੰਤਰੀ ਨੇ ਕਿਹਾ,”ਲੋਕਾਂ ਨੂੰ ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਿਤ ਕਰਨ ਲਈ ਆਦਰਸ਼ਿਕ ਤੌਰ 'ਤੇ ਕੋਈ ਹੋਰ ਸ਼ਖਸੀਅਤ ਨਹੀਂ ਹੋ ਸਕਦੀ। ਪੰਜਾਬ 'ਚ ਵੈਕਸੀਨ ਪ੍ਰਤੀ ਲੋਕਾਂ ਦਰਮਿਆਨ ਬਹੁਤ ਹਿਚਕਚਾਹਟ ਹੈ। ਸੋਨੂੰ ਦੀ ਲੋਕਾਂ ਦਰਿਮਆਨ ਮਕਬੂਲੀਅਤ ਅਤੇ ਬੀਤੇ ਸਾਲ ਮਹਾਂਮਾਰੀ ਫੈਲਣ ਦੇ ਵੇਲੇ ਤੋਂ ਲੈ ਕੇ ਹਜਾਰਾਂ ਪਰਵਾਸੀ ਕਾਮਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਵਿਚ ਮਦਦ ਕਰਕੇ ਪਾਏ ਗਏ ਮਿਸਾਲੀ ਯੋਗਦਾਨ ਸਦਕਾ ਉਹ ਲੋਕਾਂ ਦੇ ਵੈਕਸੀਨ ਪ੍ਰਤੀ ਸ਼ੰਕੇ ਦੂਰ ਕਰਨਗੇ।“

ਉਨਾਂ ਕਿਹਾ,”ਜਦੋਂ ਲੋਕ ਵੈਕਸੀਨ ਦੇ ਫਾਇਦੇ ਬਾਰੇ ਪੰਜਾਬ ਦੇ ਪੁੱਤਰ ਤੋਂ ਇਹ ਸੁਣਨਗੇ ਕਿ ਵੈਕਸੀਨ ਕਿੰਨੀ ਸੁਰੱਖਿਅਤ ਅਤੇ ਜਰੂਰੀ ਹੈ ਤਾਂ ਉਹ ਵਿਸ਼ਵਾਸ ਕਰਨਗੇ ਕਿਉਂਕਿ ਲੋਕ ਉਨਾਂ ਉਪਰ ਭਰੋਸਾ ਕਰਦੇ ਹਨ।“ 

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਬੱਸ ’ਤੇ ਹਮਲਾ, ਚਲਾਈਆਂ ਗੋਲ਼ੀਆਂ

ਸੋਨੂੰ ਸੂਦ ਨੇ ਕਿਹਾ ਕਿ ਜੀਵਨ ਬਚਾਉਣ ਵਾਲੀ ਇਸ ਵੈਕਸੀਨ ਲਈ ਬਰਾਂਡ ਅੰਬੈਸਡਰ ਨਿਯੁਕਤ ਹੋਣ ਉਤੇ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰਦੇ ਹਨ। ਉਨਾਂ ਕਿਹਾ,”ਮੇਰੇ ਗ੍ਰਹਿ ਸੂਬੇ ਦੇ ਲੋਕਾਂ ਦੀਆਂ ਜਿੰਦਗੀਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਇਸ ਵਿਆਪਕ ਮੁਹਿੰਮ ਦਾ ਹਿੱਸਾ ਬਣਨ ਉਤੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।“ 

ਇਹ ਵੀ ਪੜ੍ਹੋ : ਕਿਸਾਨਾਂ ਦੇ ਖਾਤੇ ’ਚ ਫਸਲ ਦੀ ਸਿੱਧੀ ਅਦਾਇਗੀ ’ਤੇ ਭੜਕੇ ਨਵਜੋਤ ਸਿੱਧੂ ਨੇ ਆਖ ਦਿੱਤੀ ਵੱਡੀ ਗੱਲ

ਇਸ ਮੌਕੇ ਸੋਨੂੰ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਿਚ ਮੋਗਾ ਤੋਂ ਮੁੰਬਈ ਤੱਕ ਦੇ ਤਜਰਬਿਆਂ ਨੂੰ ਕਲਮਬੰਦ ਕੀਤਾ ਗਿਆ ਹੈ। ਉਨਾਂ ਕਿਹਾ,”ਮੈਂ ਸੱਚਮੁੱਚ ਕਹਿੰਦਾ ਹਾਂ ਕਿ ਮੈਂ ਕੋਈ ਰੱਖਿਅਕ ਨਹੀਂ ਹਾਂ। ਮੈਂ ਇਕ ਸਧਾਰਨ ਇਨਸਾਨ ਹਾਂ ਜੋ ਪਰਮਾਤਮਾ ਦੀਆਂ ਵੱਡੀਆਂ ਯੋਜਨਾਵਾਂ ਵਿਚ ਆਪਣੀ ਤਰਫੋਂ ਨਿਗੂਣਾ ਜਿਹਾ ਯੋਗਦਾਨ ਪਾ ਰਿਹਾ ਹੈ। ਇਸ ਦੌਰਾਨ ਜੇਕਰ ਮੈਂ ਕਿਸੇ ਵੀ ਢੰਗ ਨਾਲ ਕਿਸੇ ਇਨਸਾਨ ਦੇ ਜੀਵਨ ਨੂੰ ਬਿਹਤਰ ਬਣਾ ਸਕਿਆ ਤਾਂ ਇਸ ਲਈ ਮੈਂ ਇਹੀ ਕਹਿ ਸਕਦਾਂ ਹਾਂ ਕਿ ਮੇਰੇ ਉਤੇ ਅਕਾਲ ਪੁਰਖ ਦੀ ਮਿਹਰ ਹੈ ਜੋ ਮੈਨੂੰ ਆਪਣੀ ਡਿਊਟੀ ਨਿਭਾਉਣ ਵਿਚ ਮੇਰਾ ਮਾਰਗ ਦਰਸ਼ਨ ਕਰ ਰਹੇ ਹਨ।“
 

 

 


Bharat Thapa

Content Editor

Related News