ਪੰਜਾਬ 'ਚ ਕੋਵਿਡ-19 ਨੇ ਲਈ ਇਕ ਹੋਰ ਜਾਨ, ਮ੍ਰਿਤਕ ਦੀ ਪਤਨੀ ਤੇ 2 ਬੇਟੇ ਵੀ ਕੋਰੋਨਾ ਪਾਜ਼ੇਟਿਵ

Saturday, May 23, 2020 - 07:59 PM (IST)

ਪੰਜਾਬ 'ਚ ਕੋਵਿਡ-19 ਨੇ ਲਈ ਇਕ ਹੋਰ ਜਾਨ, ਮ੍ਰਿਤਕ ਦੀ ਪਤਨੀ ਤੇ 2 ਬੇਟੇ ਵੀ ਕੋਰੋਨਾ ਪਾਜ਼ੇਟਿਵ

ਅੰਮ੍ਰਿਤਸਰ,(ਦਲਜੀਤ ਸ਼ਰਮਾ)- ਪੰਜਾਬ 'ਚ ਇਕ ਪਾਸੇ ਤਾਂ ਕੋਰੋਨਾ ਵਾਇਰਸ ਦੇ ਮਰੀਜ਼ ਤੇਜ਼ੀ ਨਾਲ ਠੀਕ ਹੋ ਕੇ ਘਰ ਵਾਪਸ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਵਾਇਰਸ ਨਾਲ ਹੋਣ ਵਾਲੀਆਂ ਮੋਤਾਂ ਦਾ ਆਂਕੜਾ ਵੀ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕਟਰਾ ਦੁਲੋ ਦਾ ਕੋਰੋਨਾ ਪਾਜ਼ੇਟਿਵ 60 ਸਾਲਾਂ ਮਰੀਜ਼ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਹਸਪਤਾਲ 'ਚ ਆਪਣਾ ਇਲਾਜ ਕਰਵਾ ਰਿਹਾ ਸੀ, ਤੇ ਜਿਸ ਦੀ ਦੇਰ ਸ਼ਾਮ ਮੌਤ ਹੋ ਗਈ। ਉਕਤ ਮਰੀਜ਼ ਪਿਛਲੇ ਕੁੱਝ ਘੰਟਿਆਂ ਤੋਂ ਵੈਂਟੀਲੇਟਰ 'ਤੇ ਸੀ ਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ। ਮ੍ਰਿਤਕ ਦੀ ਪਤਨੀ ਤੇ 2 ਪੁੱਤਰਾਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਅੰਮ੍ਰਿਤਸਰ 'ਚ ਹੋਣ ਵਾਲੀਆਂ ਮੌਤਾਂ ਦਾ ਆਂਕੜਾ 6 ਹੋ ਗਿਆ ਹੈ।


author

Bharat Thapa

Content Editor

Related News