ਕੋਵਿਡ-19 ਟੀਕਾਕਰਨ ਦਾ ਅੰਕੜਾ 193.45 ਕਰੋੜ ਪਾਰ
Tuesday, May 31, 2022 - 10:31 PM (IST)

ਜੈਤੋ (ਰਘੁਨੰਦਨ ਪਰਾਸ਼ਰ) : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟਾਂ ਅਨੁਸਾਰ ਭਾਰਤ ਵਿੱਚ ਕੋਵਿਡ-19 ਟੀਕਾਕਰਨ ਕਵਰੇਜ 193.45 ਕਰੋੜ ਨੂੰ ਪਾਰ ਕਰ ਗਿਆ ਹੈ। 12-14 ਸਾਲ ਉਮਰ ਵਰਗ ਲਈ ਟੀਕਾਕਰਨ ਕੋਵਿਡ-19 ਦੀ ਸ਼ੁਰੂਆਤ 16 ਮਾਰਚ 2022 ਨੂੰ ਹੋਈ ਸੀ। ਹੁਣ ਤੱਕ 12-14 ਸਾਲ ਦੀ ਉਮਰ ਦੇ 3.39 ਕਰੋੜ ਤੋਂ ਵੱਧ ਕਿਸ਼ੋਰਾਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਇਸੇ ਤਰ੍ਹਾਂ 18-59 ਸਾਲ ਦੀ ਉਮਰ ਵਰਗ ਲਈ ਕੋਵਿਡ-19 ਸਾਵਧਾਨੀ ਟੀਕਾਕਰਨ ਵੀ 10 ਅਪ੍ਰੈਲ 2022 ਤੋਂ ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਬੋਲੇ ਮਨਕੀਰਤ ਔਲਖ, ਕਹੀ ਇਹ ਗੱਲ (ਵੀਡੀਓ)
ਅੱਜ ਸਵੇਰ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟਾਂ ਅਨੁਸਾਰ ਕੁੱਲ ਗਿਣਤੀ ਦੇ ਵੇਰਵੇ ਭਾਰਤ ਵਿੱਚ ਇਸ ਸਮੇਂ ਐਕਟਿਵ ਕੇਸ 17,883 ਹਨ। ਪਿਛਲੇ 24 ਘੰਟਿਆਂ 'ਚ 2,134 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ ਠੀਕ ਹੋ ਚੁੱਕੇ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ 4,26,15,574 'ਤੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 2,338 ਨਵੇਂ ਕੇਸ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ ਕੁੱਲ 3,63,883 ਟੈਸਟ ਕੀਤੇ ਗਏ ਹਨ। ਭਾਰਤ ਵਿੱਚ ਹੁਣ ਤੱਕ ਕੁੱਲ 85.04 ਕਰੋੜ (85,04,41,292) ਟੈਸਟ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : Monkeypox ਦੇ ਵਧਦੇ ਖ਼ਤਰੇ ਕਾਰਨ ਕੇਂਦਰ ਸਰਕਾਰ ਚਿੰਤਿਤ, ਸੂਬਿਆਂ ਲਈ ਜਾਰੀ ਕੀਤੀ ਗਾਈਡਲਾਈਨਜ਼
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ