ਕੋਵਿਡ ਦੀ ਬੂਸਟਰ ਡੋਜ਼ ਲੈਣ ਮਗਰੋਂ ਪੁਲਸ ਮੁਲਾਜ਼ਮ ਦੀ ਮੌਤ
Thursday, Feb 17, 2022 - 10:51 AM (IST)
ਬਨੂੜ (ਗੁਰਪਾਲ) : ਬਨੂੜ ਨੇੜਲੇ ਪਿੰਡ ਨਡਿਆਲੀ ਦੇ ਸਾਬਕਾ ਸਰਪੰਚ ਭਾਗ ਸਿੰਘ ਦੇ ਇਕਲੌਤੇ ਪੁੱਤਰ ਹਰਪ੍ਰੀਤ ਸਿੰਘ ਦੀ ਕੋਵਿਡ ਦੀ ਬੂਸਟਰ ਡੋਜ਼ ਲੈਣ ਮਗਰੋਂ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਹਰਪ੍ਰੀਤ ਸਿੰਘ ਪੰਜਾਬ ਪੁਲਸ ’ਚ ਮੁਲਾਜ਼ਮ ਸੀ ਅਤੇ ਕੋਵਿਡ ਦੀ ਬੂਸਟਰ ਡੋਜ਼ ਲੈਣ ਤੋਂ ਬਾਅਦ ਲਗਾਤਾਰ ਬੀਮਾਰ ਚੱਲ ਰਿਹਾ ਸੀ, ਜਿਸ ਦੀ ਮੌਤ ਹੋ ਗਈ। ਮ੍ਰਿਤਕ ਹਰਪ੍ਰੀਤ ਸਿੰਘ ਦੇ ਚਚੇਰੇ ਭਰਾ ਜਗਤਾਰ ਸਿੰਘ ਲੱਖੀ ਨੇ ਦੱਸਿਆ ਕਿ ਹਰਪ੍ਰੀਤ ਸਿੰਘ (35) ਜੋ ਕਿ ਡੀ. ਐੱਸ. ਪੀ. ਮੋਹਾਲੀ ਦੇ ਦਫ਼ਤਰ ’ਚ ਰੀਡਰ ਵਜੋਂ ਤਾਇਨਾਤ ਸੀ, ਨੇ 24 ਜਨਵਰੀ ਨੂੰ ਕੋਵਿਡ ਦੀ ਬੂਸਟਰ ਡੋਜ਼ ਲਗਵਾਈ ਸੀ।
ਇਹ ਵੀ ਪੜ੍ਹੋ : ਜਲੰਧਰ 'ਚ 9 ਸਾਲਾ ਬੱਚੀ ਨਾਲ ਹੈਵਾਨੀਅਤ, ਖੂਨ ਨਾਲ ਲੱਥਪਥ ਮਾਸੂਮ ਨੂੰ ਖੂਹ ਨੇੜੇ ਛੱਡ ਭੱਜਿਆ ਦਰਿੰਦਾ
ਡੋਜ਼ ਲੈਣ ਸਮੇਂ ਹਰਪ੍ਰੀਤ ਸਿੰਘ ਨੂੰ ਥੋੜ੍ਹਾ ਜਿਹਾ ਜ਼ੁਕਾਮ ਸੀ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਲਗਾਤਾਰ ਹਰਪ੍ਰੀਤ ਸਿੰਘ ਦੇ ਸਿਰ ’ਚ ਦਰਦ ਰਹਿਣ ਲੱਗ ਪਿਆ। ਉਸ ਨੇ ਪੀ. ਜੀ. ਆਈ. ਚੰਡੀਗੜ੍ਹ ਤੋਂ ਇਲਾਜ ਕਰਾਉਣਾ ਸ਼ੁਰੂ ਕਰ ਦਿੱਤਾ। ਹਾਲਤ ’ਚ ਸੁਧਾਰ ਨਾ ਹੋਣ ’ਤੇ ਫੋਰਟਿਸ ਹਸਪਤਾਲ ਮੋਹਾਲੀ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਦੇ ਟੈਸਟ ਕੀਤੇ ਤਾਂ ਪਤਾ ਲੱਗਿਆ ਕਿ ਸੈੱਲ 13 ਹਜ਼ਾਰ ਰਹਿ ਗਏ। ਇਲਾਜ ਦੌਰਾਨ ਉਹ ਦਮ ਤੋੜ ਗਿਆ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਹਰਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ ਸੀ। ਉਹ ਆਪਣੇ ਪਿੱਛੇ ਵਿਧਵਾ ਪਤਨੀ, ਬਜ਼ੁਰਗ ਮਾਤਾ-ਪਿਤਾ ਤੇ ਛੋਟੇ-ਛੋਟੇ ਬੱਚੇ ਛੱਡ ਗਿਆ।
ਇਹ ਵੀ ਪੜ੍ਹੋ : 'ਸੋਨੀਆ ਗਾਂਧੀ' ਨੂੰ ਛੱਡ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ