ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆਂ ''ਚ ਖੋਲ੍ਹੇ ਗਏ ''ਕੋਵਿਡ ਕੇਅਰ ਸੈਂਟਰ''

Saturday, Jul 25, 2020 - 02:38 PM (IST)

ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆਂ ''ਚ ਖੋਲ੍ਹੇ ਗਏ ''ਕੋਵਿਡ ਕੇਅਰ ਸੈਂਟਰ''

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ 60 ਸਾਲ ਤੋਂ ਘੱਟ ਉਮਰ ਦੇ ਹਲਕੇ ਜਾਂ ਬਗੈਰ ਲੱਛਣਾਂ ਵਾਲੇ ਕੇਸਾਂ ਲਈ ਕੋਵਿਡ ਦੇਖਭਾਲ ਦੀ ਸਮਰੱਥਾ ਵਧਾਉਂਦਿਆਂ ਸੂਬੇ ਦੇ 10 ਜ਼ਿਲ੍ਹਿਆਂ 'ਚ 7520 ਬਿਸਤਰਿਆਂ ਦੀ ਸਮਰੱਥਾ ਨਾਲ ਨਵੇਂ ਲੈਵਲ-1 ਕੋਵਿਡ ਕੇਅਰ ਸੈਂਟਰ ਸ਼ੁਰੂ ਕਰ ਦਿੱਤੇ ਹਨ। 100-100 ਬਿਸਤਿਰਆਂ ਦੀ ਸਮਰੱਥਾ ਵਾਲੇ ਅਜਿਹੇ ਕੇਂਦਰ ਬਾਕੀ 12 ਜ਼ਿਲ੍ਹਿਆਂ 'ਚ ਵੀ ਛੇਤੀ ਹੀ ਖੋਲ੍ਹੇ ਜਾਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖਬਰ : ਭਾਜਪਾ ਪ੍ਰਧਾਨ ਅਰੁਣ ਸੂਦ ਦੇ ਘਰ ਪੁੱਜਿਆ 'ਕੋਰੋਨਾ'

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ 10 ਜ਼ਿਲ੍ਹਿਆਂ 'ਚ ਨਵੇਂ ਕੋਵਿਡ ਕੇਅਰ ਸੈਂਟਰ ਵੱਖ-ਵੱਖ ਬਿਸਤਰਿਆਂ ਦੀ ਸਮਰੱਥਾ ਨਾਲ ਚਾਲੂ ਕੀਤੇ ਜਾ ਚੁੱਕੇ ਹਨ। ਇਨ੍ਹਾਂ 'ਚ ਜਲੰਧਰ 'ਚ 1000 ਬਿਸਤਰਿਆਂ ਦੀ ਸਮਰੱਥਾ ਹੈ, ਅੰਮ੍ਰਿਤਸਰ 'ਚ 1000, ਪਟਿਆਲਾ 'ਚ 470, ਬਠਿੰਡਾ 'ਚ 950, ਲੁਧਿਆਣਾ 'ਚ 1200, ਸੰਗਰੂਰ 'ਚ 800, ਮੋਹਾਲੀ ਦੇ ਗਿਆਨ ਸਾਗਰ ਹਸਪਤਾਲ ਵਿਖੇ 500 ਬੈੱਡ ਅਤੇ ਚੰਡੀਗੜ੍ਹ ਯੂਨੀਵਰਸਿਟੀ 'ਚ 1000 ਬਿਸਤਰੇ, ਪਠਾਨਕੋਟ 'ਚ 400, ਫਾਜ਼ਿਲਕਾ 'ਚ 100 ਅਤੇ ਫਰੀਦਕੋਟ 'ਚ 100 ਬਿਸਤਿਰਆਂ ਦੀ ਸਮਰੱਥਾ ਹੈ।
ਇਹ ਵੀ ਪੜ੍ਹੋ : 'ਆਜ਼ਾਦੀ ਦਿਹਾੜੇ' ਦੇ ਰੰਗ ਨੂੰ ਫਿੱਕਾ ਨਹੀਂ ਕਰ ਸਕੇਗਾ 'ਕੋਰੋਨਾ'
7000 ਬਿਸਤਰਿਆਂ ਦੀ ਸਮਰੱਥਾ ਵਾਲੇ ਇਹ ਕੇਂਦਰ ਮੈਰੀਟੋਰੀਅਸ ਸਕੂਲਾਂ ਅਤੇ ਹੋਰ ਸੰਸਥਾਵਾਂ 'ਚ ਚਲਾਏ ਜਾ ਰਹੇ ਹਨ ਅਤੇ ਕੇਸ ਵਧਣ ਦੀ ਸੂਰਤ 'ਚ ਇਨ੍ਹਾਂ ਨੂੰ 28000 ਬੈੱਡਾਂ ਤੱਕ ਵਧਾਇਆ ਜਾ ਸਕਦਾ ਹੈ। ਇਨ੍ਹਾਂ ਕੇਂਦਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਇਨ੍ਹਾਂ 'ਚ ਬਿਨਾਂ ਕਿਸੇ ਲੱਛਣ ਅਤੇ ਸ਼ੂਗਰ ਤੇ ਹਾਈਪਰਟੈਂਸ਼ਨ ਵਰਗੀਆਂ ਬਿਮਾਰੀਆਂ ਜਿਹੇ ਸਹਿ-ਰੋਗ ਤੋਂ ਬਿਨਾਂ ਵਾਲੇ ਪਾਜ਼ੇਟਿਵ ਮਰੀਜ਼ਾਂ ਨੂੰ ਅਲਹਿਦਗੀ 'ਚ ਰੱਖਣ ਲਈ ਵਰਤਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼ਰਮਨਾਕ : ਨਹੀਂ ਚਾਹੀਦੀ ਸੀ ਦੂਜੀ ਧੀ, ਜਬਰੀ ਗਰਭਪਾਤ ਕਰਵਾ ਮਾਰੀ ਪਤਨੀ

ਇਨ੍ਹਾਂ ਕੇਂਦਰਾਂ 'ਚ ਢੁਕਵੀਂ ਸਫਾਈ ਅਤੇ ਸੁਰੱਖਿਆ ਸੁਵਿਧਾਵਾਂ ਦੇ ਨਾਲ-ਨਾਲ ਵਧੀਆ ਬੈੱਡ ਹਨ ਜਿਨ੍ਹਾਂ ਦੀ ਨਿਗਰਾਨੀ ਡਾਕਟਰਾਂ, ਨਰਸਾਂ, ਫਾਰਮਾਸਿਸਟਾਂ, ਸਿਹਤ ਪ੍ਰਸ਼ਾਸਕਾਂ ਅਤੇ ਕੌਂਸਲਰਾਂ ਵੱਲੋਂ ਦਿਨ-ਰਾਤ ਕੀਤੀ ਜਾ ਰਹੀ ਹੈ। ਇੱਥੇ ਆਕਸੀਜ਼ਨ, ਈ. ਸੀ. ਜੀ., ਮੈਡੀਕਲ ਸਪਲਾਈ ਆਦਿ ਵਰਗੀਆਂ ਲੋੜੀਂਦੀਆਂ ਸਾਰੀਆਂ ਹੰਗਾਮੀ ਸੇਵਾਵਾਂ ਮੌਜੂਦ ਹਨ। ਇਨ੍ਹਾਂ ਕੇਂਦਰਾਂ 'ਚ ਦਾਖ਼ਲ ਮਰੀਜ਼ਾਂ ਨੂੰ ਦਿਨ 'ਚ ਤਿੰਨ ਵਾਰ ਖਾਣਾ ਦੇਣ ਤੋਂ ਇਲਾਵਾ ਦੋ ਵਾਰ ਚਾਹ ਦਿੱਤੀ ਜਾ ਰਹੀ ਹੈ। ਇਨ੍ਹਾਂ ਮਰੀਜ਼ਾਂ ਦੀ ਦਿਨ 'ਚ ਤਿੰਨ ਵਾਰ ਜਾਂਚ ਵੀ ਹੁੰਦੀ ਹੈ। ਮਰੀਜ਼ ਦੀ ਸਿਹਤ ਖਰਾਬ ਹੋਣ ਦੀ ਸਥਿਤੀ ਨਾਲ ਨਜਿੱਠਣ ਲਈ ਇਨ੍ਹਾਂ ਕੇਂਦਰਾਂ 'ਚ ਐਂਬੂਲੈਂਸ ਸਮੇਤ ਸਾਰੇ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਲੋੜ ਪੈਣ 'ਤੇ ਮਰੀਜ਼ਾਂ ਨੂੰ ਤੁਰੰਤ ਵੱਡੇ ਕੇਂਦਰ 'ਚ ਲਿਜਾਇਆ ਜਾ ਸਕੇ।




 


author

Babita

Content Editor

Related News