ਭਵਿੱਖ ’ਚ ਕੋਵਿਡ ਦੇ ਕੇਸਾਂ ਨੂੰ ਵੱਧਣ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਚੌਕਸੀ ਰੱਖਣ ਦੇ ਹੁਕਮ

04/26/2022 4:53:52 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਭਵਿੱਖ ਵਿੱਚ ਕੋਵਿਡ-19 ਦੇ ਪਾਸਾਰ ਨੂੰ ਮੁੜ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੱਡੇ ਪੱਧਰ ’ਤੇ ਚੌਕਸੀ ਰੱਖਣ ਦੇ ਹੁਕਮ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਜੋਰਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਪਿਛਲੀ ਲਹਿਰ ਦੌਰਾਨ ਜ਼ਿਲ੍ਹਾ ਸੰਗਰੂਰ ਨੂੰ ਕੋਵਿਡ ਕਾਰਨ ਵੱਡਾ ਜਾਨੀ ਨੁਕਸਾਨ ਝੱਲਣਾ ਪਿਆ ਸੀ ਅਤੇ ਜੇਕਰ ਇਸ ਮਹਾਮਾਰੀ ਪ੍ਰਤੀ ਭਵਿੱਖ ਵਿੱਚ ਵੀ ਅਵੇਸਲਾਪਣ ਜਾਰੀ ਰੱਖਿਆ ਗਿਆ ਤਾਂ ਇਹ ਘਾਤਕ ਸਾਬਤ ਹੋ ਸਕਦਾ ਹੈ।

ਜੋਰਵਾਲ ਨੇ ਸਰਕਾਰ ਵੱਲੋਂ ਪਿਛਲੇ ਦਿਨੀਂ ਜਾਰੀ ਕੋਵਿਡ ਐਡਵਾਈਜ਼ਰੀ ਬਾਰੇ ਸਭ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਹਿਲੀ ਅਤੇ ਦੂਜੀ ਡੋਜ਼ ਲਗਵਾ ਚੁੱਕੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਬੂਸਟਰ ਡੋਜ਼ ਲਗਵਾਉਣੀ ਚਾਹੀਦੀ ਹੈ ਅਤੇ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਵੀ ਕੋਰੋਨਾ ਤੋਂ ਬਚਾਅ ਲਈ ਅਹਿਤਿਆਤ ਵਰਤਣ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਡੇਂਗੂ, ਮਲੇਰੀਆ ਜਿਹੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਵੀ ਸਿਹਤ ਵਿਭਾਗ ਨੂੰ ਸਮੇਂ ਸਿਰ ਢੁੱਕਵੇਂ ਕਦਮ ਪੁੱਟਣ ਲਈ ਆਖਿਆ। ਉਨ੍ਹਾਂ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਇਲਾਕਿਆਂ 


Babita

Content Editor

Related News