SGPC ਨੇ ਬਣਾਇਆ ਪਹਿਲਾ ''ਕੋਵਿਡ ਹਸਪਤਾਲ'' ਹੁਣ ਤੱਕ 13 ਮਰੀਜ਼ ਹੋ ਚੁੱਕੇ ਭਰਤੀ
Thursday, May 07, 2020 - 10:14 AM (IST)

ਅੰਮ੍ਰਿਤਸਰ (ਸੁਮਿਤ) : ਪੰਜਾਬ 'ਚ ਫੈਲੀ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਨੂੰ ਕੋਵਿਡ ਹਸਪਤਾਲ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਹਸਪਤਾਲ 'ਚ ਹੁਣ ਤੱਕ 13 ਕੋਰੋਨਾ ਦੇ ਮਰੀਜ਼ਾਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ ਅਤੇ ਹਸਪਤਾਲ ਲਈ ਵਿਸ਼ੇਸ਼ ਸਟਾਫ ਦੀ ਭਰਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਨਹੀਂ ਲੱਗ ਰਹੀ 'ਕੋਰੋਨਾ' ਨੂੰ ਬ੍ਰੇਕ, 4 ਨਵੇਂ ਮਰੀਜ਼ਾਂ ਨਾਲ 128 ਤੱਕ ਪੁੱਜਾ ਅੰਕੜਾ
ਇਸ ਬਾਰੇ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਇਕ ਡਾਕਟਰ ਨੇ ਦੱਸਿਆ ਕਿ ਇਸ ਹਸਪਤਾਲ 'ਚ 150 ਦੇ ਕਰੀਬ ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਵੈਂਟੀਲੇਟਰਾਂ ਦੀ ਵੀ ਸਹੂਲਤ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਮਰੀਜ਼ਾਂ ਦੇ ਖਾਣ-ਪੀਣ ਤੋਂ ਇਲਾਵਾ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਡਾਕਟਰ ਨੇ ਦੱਸਿਆ ਕਿ ਹਸਪਤਾਲ 'ਚ ਆਉਣ ਵਾਲੇ ਜ਼ਿਆਦਾਤਰ ਮਰੀਜ਼ ਸ੍ਰੀ ਹਜੂਰ ਸਾਹਿਬ ਤੋਂ ਹੀ ਪਰਤੇ ਹਨ ਅਤੇ ਇਨ੍ਹਾਂ ਮਰੀਜ਼ਾਂ ਦੀ ਦੇਖ-ਰੇਖ ਲਈ ਹਸਪਤਾਲ 'ਚ 150 ਕਮਰਿਆਂ ਦੀ ਵਿਵਸਥਾ ਕੀਤੀ ਗਈ ਹੈ। ਇਸ ਹਸਪਤਾਲ 'ਚ ਮਰੀਜ਼ਾਂ ਦੀ ਪਲਾਜ਼ਮਾ ਥੈਰੇਪੀ ਵੀ ਕੀਤੀ ਜਾ ਸਕੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ 'ਠੇਕੇ', ਅੰਗਰੇਜ਼ੀ ਸ਼ਰਾਬ ਦੀ ਹੋਵੇਗੀ 'ਹੋਮ ਡਿਲੀਵਰੀ'
ਇਹ ਵੀ ਪੜ੍ਹੋ : ਕੈਨੇਡਾ : 2 ਸਿੱਖ ਡਾਕਟਰ ਭਰਾਵਾਂ ਨੇ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਕਟਾਈ ਆਪਣੀ ਦਾੜ੍ਹੀ