‘ਮੁੱਖ ਮੰਤਰੀ ਕੋਵਿਡ ਰਾਹਤ ਫੰਡ’ ਦੇ ਪੈਸਿਆਂ ਦਾ ਹਿਸਾਬ ਦੇਣ ਕੈਪਟਨ : ਭਗਵੰਤ ਮਾਨ

4/17/2021 12:54:07 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਲ ਕੋਰੋਨਾ ਕਾਲ ਵਿਚ ਬਣਾਏ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ’ਤੇ ਆਮ ਆਦਮੀ ਪਾਰਟੀ (ਆਪ) ਨੇ ਸਵਾਲ ਚੁੱਕੇ ਹਨ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ‘ਆਪ’ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਪੁੱਛਿਆ ਹੈ ਕਿ ਮੁੱਖ ਮੰਤਰੀ ਰਾਹਤ ਫੰਡ ਵਿਚ ਕਿੰਨਾ ਪੈਸਾ ਆਇਆ ਅਤੇ ਉਸ ਵਿਚੋਂ ਖ਼ਰਚ ਕਿੱਥੇ-ਕਿੱਥੇ ਕੀਤਾ ਗਿਆ ਹੈ? ਅੱਜ ਤੱਕ ਇਸ ਫੰਡ ਦੀ ਜਾਣਕਾਰੀ ਕਿਉਂ ਜਨਤਕ ਨਹੀਂ ਕੀਤੀ ਗਈ? ਉਨ੍ਹਾਂ ਕਿਹਾ ਕਿ ਲੋਕਾਂ ਦੇ ਦਾਨ ਦਿੱਤੇ ਪੈਸੇ ਨੂੰ ਗੁਪਤ ਨਹੀਂ ਰੱਖਿਆ ਜਾ ਸਕਦਾ, ਇਸ ਲਈ ਕੈਪਟਨ ਅਮਰਿੰਦਰ ਸਿੰਘ ਇਸ ਫੰਡ ਦੇ ਪੈਸਿਆਂ ਦਾ ਹਿਸਾਬ ਲੋਕਾਂ ਨੂੰ ਦੇਣ।

ਇਹ ਵੀ ਪੜ੍ਹੋ : ਆਪਰੇਸ਼ਨ ਵੇਲੇ ਡਾਕਟਰਾਂ ਦੇ ਕਾਰੇ ਨੇ ਲਈ ਨੌਜਵਾਨ ਦੀ ਜਾਨ, ਅਸਥੀਆਂ ਚੁਗਣ ਵੇਲੇ ਸੱਚ ਆਇਆ ਸਾਹਮਣੇ (ਵੀਡੀਓ)
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਮਾਰੀ ਦੇ ਮ੍ਰਿਤਕਾਂ ਦੀ ਗਿਣਤੀ ਵਿਚ ਵੀ ਹੇਰਾ-ਫ਼ੇਰੀ ਕਰ ਰਹੀ ਹੈ। ਰੋਜ਼ ਸੈਂਕੜੇ ਲੋਕ ਇਲਾਜ ਨਾ ਹੋਣ ਕਾਰਨ ਮਰ ਰਹੇ ਹਨ ਪਰ ਸਰਕਾਰ ਦੇ ਰਿਕਾਰਡ ਵਿਚ ਉਨ੍ਹਾਂ ਸਾਰੇ ਲੋਕਾਂ ਦੇ ਨਾਂ ਸ਼ਾਮਲ ਨਹੀਂ ਕੀਤੇ ਜਾ ਰਹੇ। ਸਰਕਾਰ ਜਿਹੜੇ ਅੰਕੜੇ ਦੱਸ ਰਹੀ ਹੈ, ਅਸਲ ਵਿਚ ਉਸ ਤੋਂ ਕਈ ਗੁਣਾ ਜ਼ਿਆਦਾ ਲੋਕ ਇਸ ਮਹਾਮਾਰੀ ਨਾਲ ਮਰ ਰਹੇ ਹਨ।

ਇਹ ਵੀ ਪੜ੍ਹੋ : ਜਗਰਾਓਂ 'ਚ 'ਧੀ' ਨੇ ਜ਼ਹਿਰ ਦੇ ਕੇ ਖ਼ਤਮ ਕੀਤਾ ਪੂਰਾ ਪਰਿਵਾਰ, ਜਾਣੋ ਕੀ ਰਿਹਾ ਕਾਰਨ

ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕੈਪਟਨ ਸਰਕਾਰ ਨੇ ਆਮ ਆਦਮੀ ਦੀ ਜਾਨ ਬਚਾਉਣ ਲਈ ਉਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਥਾਂ 5000 ਡੈੱਡ ਬਾਡੀ ਕਵਰ ਦੀ ਸਪਲਾਈ ਲਈ ਟੈਂਡਰ ਜਾਰੀ ਕੀਤੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸੂਬਾ ਸਰਕਾਰ ਸਿਹਤ ਸੇਵਾਵਾਂ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨਾਲ ਖਿਲਵਾੜ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 


Babita

Content Editor Babita