ਫਤਿਹਗੜ੍ਹ ਪੰਜਗਰਾਈਆਂ ਤੋਂ ਕੋਵਿਡ ਦੇ ਲਏ 120 ਨਮੂਨੇ ਲਏ ਗਏ

Monday, Dec 07, 2020 - 05:05 PM (IST)

ਫਤਿਹਗੜ੍ਹ ਪੰਜਗਰਾਈਆਂ ਤੋਂ ਕੋਵਿਡ ਦੇ ਲਏ 120 ਨਮੂਨੇ ਲਏ ਗਏ

ਫਤਿਹਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਅੱਜ ਕੋਵਿਡ -19 ਦੇ 120 ਨਮੂਨੇ ਲਏ ਗਏ। ਇਸ ਮੌਕੇ ਨਾਹਰ ਫਾਈਬਰ ਮਿੱਲ ਜਿਤਵਾਲ ਕਲਾਂ ਵਿਖੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਬਲਾਕ 'ਚ ਰੋਜ਼ਾਨਾ ਮੁਫ਼ਤ ਨਮੂਨੇ ਲਏ ਜਾ ਰਹੇ ਹਨ, ਇਸ ਲਈ ਲੋਕਾਂ ਨੂੰ ਵਧੇਰੇ ਟੈਸਟ ਕਰਵਾਉਣੇ ਚਾਹੀਦੇ ਹਨ ਅਤੇ ਲੋਕ ਕੋਰੋਨਾ ਨੂੰ ਹਲਕੇ 'ਚ ਨਾ ਲੈਣ।

ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ, ਬਾਕੀ ਰਹਿੰਦੇ ਲੋਕ ਵੀ ਬਿਨਾਂ ਕਿਸੇ ਡਰ ਆਪ ਚੱਲ ਕੇ ਜਾਂਚ ਕਰਵਾਉਣ ਅਤੇ ਪੂਰੀ ਸਾਵਧਾਨੀ ਬਣਾ ਕੇ ਰੱਖਣ। ਇਸ ਮੌਕੇ ਡਾ. ਰੂਨਾ, ਐਸ. ਆਈ. ਗੁਰਮੀਤ ਸਿੰਘ, ਗੁਲਜ਼ਾਰ ਖਾਨ, ਨਿਰਭੈ ਸਿੰਘ, ਕਰਮਦੀਨ, ਹਰਮਿੰਦਰ ਸਿੰਘ, ਸੋਨਦੀਪ ਸਿੰਘ ਸੰਧੂ ਬੀ. ਈ. ਈ, ਰਾਜੇਸ਼ ਰਿਖੀ, ਸੀ. ਐਚ. ਓ. ਕਰਮਜੀਤ ਕੌਰ, ਮਨਦੀਪ ਸਿੰਘ ਬੀ. ਐਸ. ਏ ਰਵਿੰਦਰ ਕੌਰ, ਲਖਵਿੰਦਰ ਸਿੰਘ ,ਮੁਹੰਮਦ ਰਫਾਨ, ਗੁਰਮੀਤ ਕੌਰ, ਭਗਵਾਨ ਦਾਸ ਆਦਿ ਹਾਜ਼ਰ ਸਨ।
 


author

Babita

Content Editor

Related News