ਪੇਂਡੂ ਲੋਕਾਂ ਦੇ ਕੋਵਿਡ ਟੈਸਟ ਤੇ ਟੀਕਾਕਰਨ ’ਚ ਤੇਜ਼ੀ ਲਿਆਂਦੀ ਜਾਵੇਗੀ : ਮੁੱਖ ਸਕੱਤਰ

Monday, May 17, 2021 - 02:29 PM (IST)

ਪੇਂਡੂ ਲੋਕਾਂ ਦੇ ਕੋਵਿਡ ਟੈਸਟ ਤੇ ਟੀਕਾਕਰਨ ’ਚ ਤੇਜ਼ੀ ਲਿਆਂਦੀ ਜਾਵੇਗੀ : ਮੁੱਖ ਸਕੱਤਰ

ਚੰਡੀਗੜ੍ਹ (ਅਸ਼ਵਨੀ) : ਮੁੱਖ ਸਕੱਤਰ ਵਿੰਨੀ ਮਹਾਜਨ ਨੇ ਮੁੱਖ ਮੰਤਰੀ ਵਲੋਂ ਦਿੱਤੇ ਨਿਰਦੇਸ਼ਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦੇ ਟੈਸਟ ਕਰਵਾਉਣ ਅਤੇ ਟੀਕਾਕਰਨ ਲਈ ਲੋਕ ਖੁਦ ਅੱਗੇ ਆਉਣ। ਪਿੰਡਾਂ ’ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਅਤੇ ਮੌਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਹਾਲਾਂਕਿ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਅਧਿਕਾਰੀਆਂ ਅਤੇ ਵੱਖ-ਵੱਖ ਮਹਿਕਮਿਆਂ ਦੀਆਂ ਟੀਮਾਂ ਵੱਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ ਪਰ ਜ਼ਿਆਦਾ ਲੋਕ ਸਿਰਫ਼ਫ ਉਦੋਂ ਰਿਪੋਰਟ ਕਰਦੇ ਹਨ, ਜਦੋਂ ਉਨ੍ਹਾਂ ਦੀ ਹਾਲਤ ਕਾਫੀ ਜ਼ਿਆਦਾ ਵਿਗੜ ਜਾਂਦੀ ਹੈ। ਐਤਵਾਰ ਨੂੰ ਕੋਵਿਡ ਪ੍ਰਬੰਧਨ ਅਤੇ ਟੀਕਾਕਰਨ ਸਬੰਧੀ ਅਧਿਕਾਰੀਆਂ ਨਾਲ ਇਕ ਆਨਲਾਈਨ ਰੀਵੀਊ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਆਗਾਮੀ ਦਿਨਾਂ ’ਚ ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ ’ਚ ਵੀ ਤੇਜ਼ੀ ਆਵੇਗੀ ਕਿਉਂਕਿ ਟੀਕਿਆਂ ਦੀ ਇਕ ਹੋਰ ਖੇਪ ਪੰਜਾਬ ਨੂੰ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ 31 ਮਈ ਤੱਕ ਪੰਜਾਬ ਨੂੰ ਕੋਵੈਕਸੀਨ ਦੀਆਂ 1.14 ਲੱਖ ਹੋਰ ਵੈਕਸੀਨਜ਼ ਮਿਲ ਜਾਣਗੀਆਂ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਪਿੰਡਵਾਸੀਆਂ ਨੂੰ ਅਪੀਲ, ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਦੀ ਹੀ ਹੋਵੇ ਪਿੰਡਾਂ ’ਚ ਐਂਟਰੀ   

ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਦੀ ਰੋਕਥਾਮ ਲਈ ਯੋਗ ਵਿਅਕਤੀ ਜਲਦ ਟੀਕਾ ਲਗਵਾਉਣ, ਖ਼ਾਸ ਤੌਰ ’ਤੇ ਪਿੰਡਾਂ ’ਚ ਰਹਿਣ ਵਾਲੇ ਦੇਰ ਨਾ ਕਰਨ। ਮੀਟਿੰਗ ਦੌਰਾਨ ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪਿੰਡਾਂ ਵਿਚ ਕੋਵਿਡ-19 ਸਬੰਧੀ ਜਾਗਰੂਕਤਾ ਫੈਲਾਉਣ ਲਈ ਪੁਲਸ ਵਲੋਂ ਖਾਸ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਰੂਰਲ ਪੁਲਸਿੰਗ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਟੈਸਟ ਕਰਵਾਉਣ ਅਤੇ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਸਕੱਤਰ ਨੇ ਸਾਰੇ ਅਧਿਕਾਰੀਆਂ ਵਲੋਂ ਇਸ ਮੁਸ਼ਕਲ ਦੌਰ ’ਚ ਕੀਤੇ ਜਾ ਰਹੇ ਕੰਮ ਦੀ ਪ੍ਰਸ਼ੰਸਾ ਕੀਤੀ । ਮੀਟਿੰਗ ’ਚ ਪੰਜਾਬ ਦੇ ਸਾਰੇ ਉੱਚ ਅਧਿਕਾਰੀ, ਡਿਪਟੀ ਕਮਿਸ਼ਨਰ, ਪੁਲਸ ਕਮਿਸ਼ਨਰ, ਐੱਸ. ਐੱਸ. ਪੀਜ਼. ਅਤੇ ਹੋਰ ਜ਼ਿਲਾ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮਨਜਿੰਦਰ ਸਿਰਸਾ ’ਤੇ ਜਾਗੋ ਪਾਰਟੀ ਦਾ ਸਖ਼ਤ ਐਕਸ਼ਨ, ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਕਰੇਗੀ ਸ਼ਿਕਾਇਤ   

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

      


author

Anuradha

Content Editor

Related News