ਮੋਹਾਲੀ 'ਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਲੱਗਾ 'ਕੋਵਿਡ ਵੈਕਸੀਨੇਸ਼ਨ' ਕੈਂਪ

04/16/2021 2:57:16 PM

ਚੰਡੀਗੜ੍ਹ (ਰਮਨਜੀਤ, ਨਿਆਮੀਆਂ) : ਮੋਹਾਲੀ ਦੇ ਸੈਕਟਰ-68 ਵਿਖੇ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਐਚ. ਐਸ. ਕਾਹਲੋਂ ਦੀ ਅਗਵਾਈ ਹੇਠ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ। ਇਸ ਦਾ ਮਕਸਦ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕੋਵਿਡ ਤੋਂ ਬਚਾਉਣਾ ਹੈ। ਇਸ ਕੈਂਪ 'ਚ ਵੱਖ-ਵੱਖ ਸੁਪਰੀਡੈਂਟਾਂ ਅਵਤਾਰ ਸਿੰਘ ਭੰਗੂ, ਅਮਰਜੀਤ ਸਿੰਘ, ਗੁਰਸ਼ਰਨ ਸਿੰਘ, ਸ਼ਮਸ਼ੇਰ ਸਿੰਘ ਬਾਠ, ਸਰਬਜੀਤ ਕੌਰ, ਬਲਜੀਤ ਸਿੰਘ, ਨਿਰਮਲ ਸਿੰਘ, ਸਿਕੰਦਰ ਸਿੰਘ, ਤਰਸੇਮ ਰਾਜ, ਕੁਲਬੀਰ ਕੌਰ ਆਦਿ ਨੇ ਆਪਣੀਆਂ-ਆਪਣੀਆਂ ਬ੍ਰਾਂਚਾਂ ਦੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਕਰੋਨਾ ਵੈਕਸੀਨ ਲਗਵਾਈ।

ਇਸ ਮੌਕੇ ਡਾ. ਕਾਹਲੋਂ ਨੇ ਦੱਸਿਆ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ 180 ਦੇ ਕਰੀਬ ਅਧਿਕਾਰੀਆ ਨੇ ਇਹ ਵੈਕਸੀਨੇਸ਼ਨ ਲਗਵਾਈ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਲੱਗਣ ਤੋਂ ਬਾਅਦ ਸਾਰੇ ਅਧਿਕਾਰੀ ਅਤੇ ਕਰਮਚਾਰੀ ਚੜ੍ਹਦੀ ਕਲਾ ਵਿਚ ਹਨ। ਡਾ. ਕਾਹਲੋਂ ਨੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਕੰਮ ਲ‌ਈ ਪਸ਼ੂ ਪਾਲਣ ਵਿਭਾਗ ਦਾ ਪੂਰਾ ਸਹਿਯੋਗ ਦਿੱਤਾ।
 

Babita

This news is Content Editor Babita