ਟਰੱਕ ''ਚ ਲਿਜਾ ਰਹੇ ਸਨ ਗਊਆਂ, ਡਰਾਈਵਰ ਕਾਬੂ, ਸਾਥੀ ਫਰਾਰ, ਦੇਖੋ ਵੀਡੀਓ

Wednesday, Aug 17, 2022 - 04:06 AM (IST)

ਟਰੱਕ ''ਚ ਲਿਜਾ ਰਹੇ ਸਨ ਗਊਆਂ, ਡਰਾਈਵਰ ਕਾਬੂ, ਸਾਥੀ ਫਰਾਰ, ਦੇਖੋ ਵੀਡੀਓ

ਅਮਲੋਹ (ਬਿਪਨ) : ਅਮਲੋਹ ਦੀ ਅਨਾਜ ਮੰਡੀ 'ਚ ਗਊਆਂ ਨਾਲ ਭਰਿਆ ਇਕ ਟਰੱਕ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਟਰੱਕ ਨੂੰ ਫੜਨ ਵਾਲਿਆਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਵੱਲੋਂ ਟਰੱਕ ਚਾਲਕ ਨੂੰ ਕਾਬੂ ਕੀਤਾ, ਜਦੋਂ ਕਿ ਇਕ ਵਿਅਕਤੀ ਫਰਾਰ ਹੋ ਗਿਆ।

ਇਹ ਵੀ ਪੜ੍ਹੋ : 15 ਨੂੰ ਨਹੀਂ, 17 ਅਗਸਤ ਨੂੰ ਆਜ਼ਾਦ ਹੋਇਆ ਸੀ ਪੰਜਾਬ ਦਾ ਇਹ ਜ਼ਿਲ੍ਹਾ, ਇਤਿਹਾਸਕਾਰ ਨੇ ਕੀਤੇ ਵੱਡੇ ਖੁਲਾਸੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਪੰਚ ਮਾਨਗੜ੍ਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਟਰੱਕ ਵਿੱਚ 10 ਤੋਂ 15 ਗਊਆਂ ਨੂੰ ਭਰ ਕੇ ਲਿਜਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਅਨਾਜ ਮੰਡੀ ਅਮਲੋਹ 'ਚ ਇਸ ਟਰੱਕ ਨੂੰ ਕਾਬੂ ਕੀਤਾ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਉਥੇ ਹੀ ਉਨ੍ਹਾਂ ਦੱਸਿਆ ਕਿ ਟਰੱਕ 'ਚ 2 ਵਿਅਕਤੀ ਸਵਾਰ ਸਨ। ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ, ਜਦਕਿ ਦੂਸਰਾ ਵਿਅਕਤੀ ਫਰਾਰ ਹੋ ਗਿਆ। ਗਊਆਂ ਨਾਲ ਭਰਿਆ ਇਹ ਟਰੱਕ ਉਹ ਕਿੱਥੇ ਲਿਜਾ ਰਹੇ ਸਨ, ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਪਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪਹਿਲਗਾਮ ਬੱਸ ਹਾਦਸੇ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਇਸ ਸਬੰਧੀ ਥਾਣਾ ਅਮਲੋਹ ਦੇ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਮਾਨਗੜ੍ਹ ਦੇ ਪੰਚ ਵੱਲੋਂ ਸੂਚਨਾ ਮਿਲੀ ਸੀ ਕਿ ਅਮਲੋਹ ਦੀ ਅਨਾਜ ਮੰਡੀ ਵਿੱਚ ਗਊਆਂ ਨਾਲ ਭਰਿਆ ਟਰੱਕ ਫੜਿਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕਾਰਵਾਈ ਕਰਦਿਆਂ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ ਤੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਕਿ ਉਹ ਗਊਆਂ ਨਾਲ ਭਰਿਆ ਟਰੱਕ ਕਿੱਥੇ ਲੈ ਕੇ ਜਾ ਰਹੇ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News