ਮਾਸਕ ਪਹਿਨਣ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ ਲੋਕ : ਭੁੱਲਰ

8/9/2020 8:09:51 AM

ਜਲੰਧਰ, (ਸੁਧੀਰ)- ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੋਰੋਨਾ ਵਾਇਰਸ ਨਾਲ ਜੰਗ ’ਤੇ ਜਿੱਤ ਪਾਉਣ ਲਈ ਸ਼ਹਿਰ ਵਾਸੀਆਂ ਤੋਂ ਮਦਦ ਦੀ ਅਪੀਲ ਕੀਤੀ ਹੈ। ਭੁੱਲਰ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਮਾਸਕ ਪਹਿਨਣ ਦੇ ਨਾਲ-ਨਾਲ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾ ਲੈਣਾ ਚਾਹੀਦਾ ਹੈ। ਜੇਕਰ ਲੋਕ ਨਿਯਮਾਂ ਦੀ ਪਾਲਣਾ ਕਰਨਗੇ ਤਾਂ ਹੀ ਉਹ ਕੋਰੋਨਾ ਮਹਾਮਾਰੀ ਤੋਂ ਬਚ ਸਕਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੀ ਨਕੇਲ ਕੱਸਣ ਲਈ ਕਮਿਸ਼ਨਰੇਟ ਪੁਲਸ ਨੇ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।

ਸੀ. ਪੀ. ਭੁੱਲਰ ਨੇ ਦੱਸਿਆ ਕਿ ‘ਮਿਸ਼ਨ ਫਤਿਹ’ ਦੀ ਸਫਲਤਾ ਲਈ ਬਿਨਾਂ ਮਾਸਕ ਘੁੰਮਣ ਵਾਲੇ 28110 ਲੋਕਾਂ ਦੇ ਚਲਾਨ ਕੱਟ ਕੇ ਕਮਿਸ਼ਨਰੇਟ ਪੁਲਸ ਨੇ 1 ਕਰੋੜ 34 ਲੱਖ ਰੁਪਏ ਜੁਰਮਾਨਾ ਵਸੂਲਿਆ ਹੈ, ਜਦੋਂ ਕਿ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਕਰਨ ਵਾਲੇ 220 ਲੋਕਾਂ ਕੋਲੋਂ 4 ਲੱਖ 45 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਕੋਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਰਫਿਊ ਦੌਰਾਨ ਜੇਕਰ ਕੋਈ ਵਿਅਕਤੀ ਬਿਨਾਂ ਵਜ੍ਹਾ ਘੁੰਮਦਾ ਪਾਇਆ ਗਿਆ ਤਾਂ ਪੁਲਸ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕਰੇਗੀ।
 


Lalita Mam

Content Editor Lalita Mam