ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ ਕੀਤਾ ਦੌਰਾ
Sunday, Nov 29, 2026 - 05:39 PM (IST)
ਜਲੰਧਰ (ਸੁਧੀਰ)- ਜਲੰਧਰ ਦੇ ਨਵੇਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਹੁਦਾ ਸੰਭਾਲਦੇ ਹੀ ਸ਼ਹਿਰ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਗਰਮੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਚਾਰਜ ਸੰਭਾਲਣ ਮਗਰੋਂ ਬੀਤੀ ਰਾਤ ਨੂੰ ਖ਼ੁਦ ਫੀਲਡ ਵਿਚ ਉਤਰ ਕੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਕਈ ਪੁਲਸ ਥਾਣਿਆਂ ਦਾ ਦੌਰਾ ਕਰਕੇ ਉਥੋਂ ਦਾ ਰਿਕਾਰਡ ਵੀ ਚੈੱਕ ਕੀਤਾ ਅਤੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: ਪੰਜਾਬ: ਸੈਲੂਨ 'ਤੇ ਕਰੀਬ 20 ਨੌਜਵਾਨਾਂ ਨੇ ਕੀਤਾ ਹਮਲਾ! ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਲੋਕ
ਇਸ ਤੋਂ ਬਾਅਦ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਰਾਤ ਸਮੇਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਕਈ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰਵਾਈ ਗਈ। ਪੁਲਸ ਟੀਮਾਂ ਨੇ ਨਾਕਾਬੰਦੀ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਅਤੇ ਕਈ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ ਵਿਆਹ
'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਸ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ ਰਾਤ ਸਮੇਂ ਪੁਲਸ ਗਸ਼ਤ ਅਤੇ ਨਾਕਾਬੰਦੀ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ. ਸੀ. ਆਰ. ਦਸਤਿਆਂ ਨੂੰ ਵੀ ਲਗਾਤਾਰ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ ਤਾਂ ਜੋ ਸ਼ੱਕੀ ਸਰਗਰਮੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿਚ ਅਪਰਾਧ ਅਤੇ ਅਪਰਾਧਿਕ ਸਰਗਰਮੀਆਂ ’ਤੇ ਰੋਕ ਲਗਾਉਣ ਲਈ ਪੁਲਸ ਦੀ ਮੌਜੂਦਗੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਅਤੇ ਰਾਤ ਸਮੇਂ ਵਿਸ਼ੇਸ਼ ਜਾਂਚ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
