ਲੁਧਿਆਣਾ ਦੇ ਨਵੇਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੰਭਾਲਿਆ ਅਹੁਦਾ

Saturday, Nov 28, 2026 - 04:34 PM (IST)

ਲੁਧਿਆਣਾ ਦੇ ਨਵੇਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸੰਭਾਲਿਆ ਅਹੁਦਾ

ਲੁਧਿਆਣਾ (ਰਾਜ): ਮਹਾਨਗਰ ਦੇ ਨਵਨਿਯੁਕਤ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਨੀਵਾਰ ਨੂੰ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ। ਪੁਲਸ ਕਮਿਸ਼ਨਰੇਟ ਦਫ਼ਤਰ ਪਹੁੰਚਣ 'ਤੇ ਸੀਨੀਅਰ ਪੁਲਸ ਅਫ਼ਸਰਾਂ ਤੇ ਪੁਲਸ ਟੀਮ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਪੁਲਸ ਦੀ ਇਕ ਵਿਸ਼ੇਸ਼ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਮੀਡੀਆ ਨਾਲ ਰੂਬਰੂ ਹੁੰਦਿਆਂ ਨਵਨਿਯੁਕਤ ਪੁਲਸ ਕਮਿਸ਼ਨਰ ਨੇ ਆਪਣੀ ਕਾਰਜਪ੍ਰਣਾਲੀ ਤੇ ਤਰਜੀਹਾਂ ਨੂੰ ਸਪਸ਼ਟ ਕੀਤਾ। ਉਨ੍ਹਾਂ ਨੇ 2 ਟੂਕ ਸ਼ਬਦਾਂ ਵਿਚ ਕਿਹਾ ਕਿ ਸ਼ਹਹਿਰ ਵਿਚ ਨਸ਼ਾ ਤਸਕਰੀ ਤੇ ਅਪਰਾਧ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਾਨੂੰਨ ਵਿਵਸਥਾ ਨੂੰ ਪੁਖ਼ਤਾ ਰੱਖਣ ਲਈ ਆਮ ਜਨਤਾ ਦਾ ਸਹਿਯੋਗ ਲਿਆ ਜਾਵੇਗਾ। 

ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਕਮਿਸ਼ਨਰੇਟ ਵਿਚ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਨਸ਼ਾ ਤਸਕਰਾਂ ਨੂੰ ਨੱਥ ਪਾਉਣਾ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਰਹੇਗੀ। ਉਨ੍ਹਾਂ ਦੀ ਮੁੱਖ ਕੋਸ਼ਿਸ਼ ਰਹੇਗੀ ਕਿ ਮਹਾਨਗਰ ਦਾ ਹਰ ਨਾਗਰਿਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰੇ ਤੇ ਪੁਲਸ ਪ੍ਰਸ਼ਾਸਨ 'ਤੇ ਜਨਤਾ ਦਾ ਭਰੋਸਾ ਕਾਇਮ ਰਹੇ। 


author

Anmol Tagra

Content Editor

Related News