ਮਨੋਰੰਜਨ ਕਾਲੀਆ ਘਰ ਗ੍ਰੇਨੇਡ ਹਮਲੇ ਬਾਰੇ ਪੁਲਸ ਕਮਿਸ਼ਨਰ ਦਾ ਪਹਿਲਾ ਬਿਆਨ

Tuesday, Apr 08, 2025 - 09:38 AM (IST)

ਮਨੋਰੰਜਨ ਕਾਲੀਆ ਘਰ ਗ੍ਰੇਨੇਡ ਹਮਲੇ ਬਾਰੇ ਪੁਲਸ ਕਮਿਸ਼ਨਰ ਦਾ ਪਹਿਲਾ ਬਿਆਨ

ਜਲੰਧਰ (ਸੋਨੂੰ): ਬੀਤੀ ਦੇਰ ਰਾਤ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਜ਼ੋਰਦਾਰ ਧਮਾਕਾ ਹੋ ਗਿਆ। ਇਹ ਧਮਾਕਾ ਹੈਂਡ ਗ੍ਰੇਨੇਡ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਧਮਾਕੇ ਮਗਰੋਂ ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਖ਼ੁਦ ਸਵੇਰੇ 4.30 ਦੇ ਕਰੀਬ ਮੌਕੇ 'ਤੇ ਪਹੁੰਚ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ

ਇਸ ਮੌਕੇ ਧੰਨਪ੍ਰੀਤ ਕੌਰ ਨੇ ਕਿਹਾ ਕਿ ਦੇਰ ਰਾਤ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ ਗਈ ਕਿ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਕਿਸੇ ਚੀਜ਼ ਦਾ ਧਮਾਕਾ ਹੋਇਆ ਹੈ। ਸੂਚਨਾ ਮਿਲਦਿਆਂ ਹੀ ਪੁਲਸ ਟੀਮਾਂ ਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ ਤੇ ਉਨ੍ਹਾਂ ਨੇ ਸੈਂਪਲ ਲੈ ਲਏ ਹਨ। ਇਸ ਮਾਮਲੇ ਵਿਚ ਅਸੀਂ FIR ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਭਰਤੀ ਦੇ ਚਾਹਵਾਨਾਂ ਲਈ Good News! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਫ਼ਿਲਹਾਲ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦਾ ਰੂਟ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਸੁਰੱਖਿਆ ਵਧਾਉਣ ਦੀ ਲੋੜ ਸੀ, ਉੱਥੇ-ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ। ਫ਼ਿਲਹਾਲ ਇਹ ਗ੍ਰੇਨੇਡ ਹੈ ਜਾਂ ਕੁਝ ਹੋਰ, ਇਸ ਬਾਰੇ ਫੋਰੈਂਸਿਕ ਟੀਮਾਂ ਜਾਂਚ ਕਰ ਰਹੀਆਂ ਹਨ। ਕਈ ਥਾਵਾਂ 'ਤੇ ਅਸੀਂ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲਏ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News