ਪੰਜਾਬ ''ਚ ਹੋਈ ਘਿਨੌਣੀ ਹਰਕਤ ''ਤੇ CRC ਦਾ ਐਕਸ਼ਨ, ਜਾਰੀ ਕਰ ''ਤੇ ਸਖ਼ਤ ਹੁਕਮ
Sunday, Jan 12, 2025 - 01:27 PM (IST)
ਲੁਧਿਆਣਾ (ਵੈੱਬ ਡੈਸਕ/ਵਿੱਕੀ): ਲੁਧਿਆਣਾ ਦੇ ਬ੍ਰੇਲ ਭਵਨ ’ਚ ਸਪੈਸ਼ਲ ਬੱਚਿਆਂ ਨਾਲ ਚੌਕੀਦਾਰ ਵੱਲੋਂ ਘਿਨੌਣੀ ਹਰਕਤ ਕਰਦਿਆਂ ਬਦਫੈਲੀ ਕੀਤੇ ਜਾਣ ਦਾ ਖ਼ੁਲਾਸਾ ਹੋਇਆ ਹੈ। ਇਹ ਵੀ ਖ਼ੁਲਾਸਾ ਹੋਇਆ ਹੈ ਕਿ ਬ੍ਰੇਲ ਭਵਨ ਦਾ ਚੌਕੀਦਾਰ ਪਿਛਲੇ 1 ਸਾਲ ਤੋਂ ਨਾਬਾਲਗ ਬੱਚਿਆਂ ਦਾ ਜਿਣਸੀ ਸ਼ੋਸ਼ਣ ਕਰ ਰਿਹਾ ਸੀ। ਇਸ ਮਾਮਲੇ ਵਿਚ ਹੁਣ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - 18 ਜਨਵਰੀ ਤਕ ਬਦਲਿਆ ਸਕੂਲਾਂ ਦਾ ਸਮਾਂ, ਦੁਪਹਿਰ 12.30 ਵਜੇ ਆਉਣਗੇ ਇਹ ਵਿਦਿਆਰਥੀ
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ (CRC) ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਅਤੇ ਬਲਾਇੰਡ ਹੋਮ ਦੇ ਸੁਪਰੀਡੰਟ ਨੂੰ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ ਕਿਹਾ ਹੈ ਕਿ ਉਕਤ ਮਾਮਲੇ ਦੀ ਤਫਤੀਸ਼ ਕਰ ਰਹੇ ਤਫਤੀਸ਼ੀ ਅਫ਼ਸਰ ਨੂੰ 17 ਜਨਵਰੀ ਨੂੰ ਕਮਿਸ਼ਨ ਅੱਗੇ ਹਾਜ਼ਰ ਹੋਣ ਲਈ ਪਾਬੰਦ ਕੀਤਾ ਜਾਵੇ। ਇਸ ਦੇ ਨਾਲ ਹੀ ਬਲਾਇੰਡ ਹੋਮ ਦੇ ਸੁਪਰੀਡੰਟ ਨੂੰ ਵੀ ਉਸੇ ਸਮੇਂ ਮਾਮਲੇ ਸਬੰਧੀ ਸਾਰੀ ਫ਼ਾਈਲ ਲੈ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - Breaking News: MLA ਅੰਮ੍ਰਿਤਪਾਲ ਸਿੰਘ ਦੀ ਗੱਡੀ ਨਾਲ ਵਾਪਰਿਆ ਹਾਦਸਾ
ਦੱਸ ਦਈਏ ਕਿ ਬ੍ਰੇਲ ਭਵਨ ਦੇ ਚੌਕੀਦਾਰ ਵੱਲੋਂ ਪਿਛਲੇ ਤਕਰੀਬਨ 1 ਸਾਲ ਤੋਂ ਨਾਬਾਲਗ ਬੱਚਿਆਂ ਦਾ ਜਿਣਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ। ਨਵੰਬਰ 2024 ’ਚ ਬੱਚੇ ਨੇ ਸ਼ੋਸ਼ਣ ਬਾਰੇ ਵਾਰਡਨ ਨੂੰ ਦੱਸਿਆ। ਇਸ ਤੋਂ ਬਾਅਦ ਸੁਪਰਡੈਂਟ ਵੱਲੋਂ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਡੇਢ ਮਹੀਨੇ ਦੀ ਜਾਂਚ ਤੋਂ ਬਾਅਦ ਮੁਲਜ਼ਮ ਚੌਕੀਦਾਰ ਖ਼ਿਲਾਫ਼ ਜਮਾਲਪੁਰ ਥਾਣੇ ’ਚ ਸ਼ਿਕਾਇਤ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਰ੍ਹਦੇ ਮੀਂਹ ਵਿਚਾਲੇ ਹੋ ਗਿਆ ਐਨਕਾਊਂਟਰ, ਵੇਖੋ ਮੌਕੇ ਦੇ ਹਾਲਾਤ (ਵੀਡੀਓ)
ਹਾਲ ਦੀ ਘੜੀ ਥਾਣਾ ਜਮਾਲਪੁਰ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਪ੍ਰਭਜੋਤ ਸਿੰਘ (30) ਵਜੋਂ ਹੋਈ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਹੁਣ ਤੱਕ 3 ਬੱਚਿਆਂ ਨਾਲ ਬਦਫੈਲੀ ਹੋਣ ਦੀ ਗੱਲ ਕਹੀ ਜਾ ਰਹੀ ਹੈ ਪਰ ਪ੍ਰਬੰਧਕਾਂ ਵੱਲੋਂ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਸਿਰਫ ਇਕ ਹੀ ਬੱਚੇ ਦਾ ਕੇਸ ਦਰਜ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਢ ਮਹੀਨੇ ਤੱਕ ਮਾਮਲਾ ਦਬਾਉਣ ਦਾ ਯਤਨ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8