ਬਠਿੰਡਾ ਕਾਂਡ : ਇਕੋ ਚਿਤਾ ''ਤੇ ਹੋਇਆ ਪਿਤਾ ਸਣੇ ਤਿੰਨ ਬੱਚਿਆਂ ਦਾ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

Saturday, Oct 10, 2020 - 06:22 PM (IST)

ਬਠਿੰਡਾ ਕਾਂਡ : ਇਕੋ ਚਿਤਾ ''ਤੇ ਹੋਇਆ ਪਿਤਾ ਸਣੇ ਤਿੰਨ ਬੱਚਿਆਂ ਦਾ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਵਿਖੇ ਵੀਰਵਾਰ ਨੂੰ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹੇ ਟੰਗਣ ਤੋਂ ਬਾਅਦ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਅਤੇ ਉਸਦੇ ਬੱਚਿਆਂ ਦਾ ਸਸਕਾਰ ਲੰਘੀ ਦੇਰ ਸ਼ਾਮ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਹਮੀਰਗੜ੍ਹ ਦੇ 35 ਵਰ੍ਹਿਆਂ ਦੇ ਨੌਜਵਾਨ ਬੇਅੰਤ ਸਿੰਘ ਨੇ ਡੇਢ ਮਹੀਨਾ ਪਹਿਲਾਂ ਆਪਣੀ ਪਤਨੀ ਦੀ ਹੋਈ ਮੌਤ ਦੇ ਵਿਛੋੜੇ ਨੂੰ ਨਾ ਸਹਾਰਦਿਆਂ ਬੁੱਧਵਾਰ ਤੇ ਵੀਰਵਾਰ ਦੀ ਸਾਂਝੀ ਰਾਤ ਪਹਿਲਾਂ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹੇ 'ਤੇ ਟੰਗਿਆ ਅਤੇ ਬਾਅਦ ਵਿਚ ਆਪ ਵੀ ਖ਼ੁਦਕੁਸ਼ੀ ਕਰ ਲਈ ਸੀ। 

ਇਹ ਵੀ ਪੜ੍ਹੋ :  ਅੱਧੀ ਰਾਤ ਨੂੰ ਗੋਲ਼ੀਆਂ ਦੀਆਂ ਆਵਾਜ਼ਾਂ ਨਾਲ ਕੰਬਿਆ ਜ਼ੀਰਕਪੁਰ, ਓਵਰਟੇਕ ਨੂੰ ਲੈਕੇ ਨੌਜਵਾਨ ਦਾ ਕਤਲ

PunjabKesari

ਮ੍ਰਿਤਕਾਂ ਦੇ ਸਸਕਾਰ ਸਮੇਂ ਮਾਹੌਲ ਬੇਹੱਦ ਗਮਗੀਨ ਸੀ। ਸਸਕਾਰ ਸਮੇਂ ਪਿੰਡ ਦਾ ਬੱਚਾ-ਬੱਚਾ ਸ਼ਮਸ਼ਾਨਘਾਟ ਵਿਚ ਹਾਜ਼ਰ ਸੀ ਅਤੇ ਲੋਕਾਂ ਦੀਆਂ ਗਮਗੀਨ ਭਾਵਨਾਵਾਂ ਦੇ ਹੜ੍ਹ ਅੱਗੇ ਸ਼ਮਸ਼ਾਨਘਾਟ ਛੋਟਾ ਪ੍ਰਤੀਤ ਹੋ ਰਿਹਾ ਸੀ। ਮ੍ਰਿਤਕ ਨੌਜਵਾਨ ਬੇਅੰਤ ਸਿੰਘ (35), ਪ੍ਰਭਜੋਤ ਸਿੰਘ (5) ਖੁਸ਼ਪ੍ਰੀਤ ਕੌਰ (3) ਅਤੇ ਸੁਖਪ੍ਰੀਤ ਕੌਰ (1) ਦਾ ਇਕੋ ਚਿਤਾ ਵਿਚ ਹੀ ਸਸਕਾਰ ਕੀਤਾ ਗਿਆ। ਚਿਤਾ ਨੂੰ ਅਗਨੀ ਮ੍ਰਿਤਕ ਬੇਅੰਤ ਸਿੰਘ ਦੇ ਭਰਾ ਜੱਗਾ ਸਿੰਘ ਨੇ ਦਿਖਾਈ।

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਗੈਂਗਸਟਰਾਂ ਵਲੋਂ 10 ਗੋਲ਼ੀਆਂ ਮਾਰ ਕੇ ਬਾਊਂਸਰ ਦਾ ਕਤਲ

PunjabKesari

ਇਸ ਮੰਦਭਾਗੀ ਘਟਨਾ ਕਾਰਨ ਪਿੰਡ ਅਤੇ ਸਮੁੱਚੇ ਇਲਾਕੇ 'ਚ ਸੋਗ ਦੀ ਲਹਿਰ ਹੈ ਅਤੇ ਘਟਨਾ ਨੇ ਪਿੰਡ ਵਾਸੀਆਂ ਨੂੰ ਪੂਰੀ ਤਰ੍ਹਾਂ ਸੁੰਨ ਕਰਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ :  ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਦੋ ਦਿਨਾਂ ਬਾਅਦ ਹਨ੍ਹੇਰੇ 'ਚ ਡੁੱਬ ਜਾਵੇਗਾ ਪੂਰਾ ਸੂਬਾ


author

Gurminder Singh

Content Editor

Related News