ਸ਼ਮਸ਼ਾਨਘਾਟ ’ਚ ਨੌਜਵਾਨ ਦੀ ਮਿਲੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ

Friday, Jan 26, 2024 - 01:39 PM (IST)

ਸ਼ਮਸ਼ਾਨਘਾਟ ’ਚ ਨੌਜਵਾਨ ਦੀ ਮਿਲੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਸੇਖਾ ਵਿਖੇ ਸ਼ਮਸ਼ਾਨਘਾਟ ਵਿਚ ਸਵੇਰੇ ਤੜਕਸਾਰ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਹੀ ਇਕ ਕਿਸਾਨ ਵੱਲੋਂ ਸ਼ਮਸ਼ਾਨਘਾਟ ਨੇੜੇ ਆਪਣੇ ਖੇਤਾਂ ਵੱਲ ਗੇੜਾ ਮਾਰਨ ਗਿਆ ਤਾਂ ਉਸ ਨੇ ਇਕ ਨੌਜਵਾਨ ਦੀ ਲਾਸ਼ ਵੇਖੀ ਜਿਸ ਵੱਲੋਂ ਤੁਰੰਤ ਪਿੰਡ ਸੇਖਾ ਦੇ ਸਰਪੰਚ ਨੂੰ ਇਸ ਸਬੰਧੀ ਜਾਣੂ ਕਰਵਾਇਆ। ਸਰਪੰਚ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਸ ਥਾਣਾ ਦੌਰਾਂਗਲਾ ਵਿਖੇ ਦਿੱਤੀ ਗਈ। 

ਇਸ ਮੌਕੇ ਏ. ਐੱਸ. ਆਈ. ਭੁਪਿੰਦਰ ਸਿੰਘ ਵੱਲੋਂ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚ ਕੇ ਜਦੋਂ ਨੌਜਵਾਨ ਦੀ ਜੇਬ੍ਹ ਵਿਚ ਪਏ ਆਧਾਰ ਕਾਰਡ ਚੈੱਕ ਕੀਤਾ ਤਾਂ ਉਸ ਦੀ ਪਛਾਣ ਕਸ਼ਮੀਰ ਮਸੀਹ (40) ਪੁੱਤਰ ਬਾਵਾ ਮਸੀਹ ਵਾਸੀ ਕਲਾਸਪੁਰ ਥਾਣਾ ਧਾਰੀਵਾਲ ਵਜੋਂ ਹੋਈ। ਪੁਲਸ ਨੇ ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ। ਇਸ ਮੌਕੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਨਸ਼ੇ ਦਾ ਆਦੀ ਸੀ ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗਾ ਸਕੇਗਾ। ਦੂਜੇ ਪਾਸੇ ਇਹ ਲਾਸ਼ ਮਿਲਣ ਕਾਰਨ ਪੂਰੇ ਇਲਾਕੇ ਅੰਦਰ ਸਨਸਨੀ ਫੈਲੀ ਹੋਈ ਹੈ। 


author

Gurminder Singh

Content Editor

Related News