ਕ੍ਰਿਕਟ ਖੇਡਦੇ ਸਮੇਂ 15 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

Sunday, Oct 03, 2021 - 06:05 PM (IST)

ਕ੍ਰਿਕਟ ਖੇਡਦੇ ਸਮੇਂ 15 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਗੁਰਦਾਸਪੁਰ (ਹਰਮਨ): ਦੋਰਾਂਗਲਾ ਨੇੜਲੇ ਪਿੰਡ ਥੰਮਣ ਵਿੱਚ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕ੍ਰਿਕਟ ਖੇਡਦੇ ਸਮੇਂ ਇਕ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਭਵਨਜੀਤ ਸਿੰਘ ਨਾਮ ਦਾ ਇਹ ਨੌਜਵਾਨ ਬਾਬਾ ਕੁਲਦੀਪ ਸਿੰਘ ਦਾ ਸਪੁੱਤਰ ਸੀ ਜੋ ਨੌਵੀਂ ਜਮਾਤ ਦਾ ਵਿਦਿਆਰਥੀ ਸੀ।

ਇਹ ਵੀ ਪੜ੍ਹੋ :  ਬਦਲੇਖੋਰੀ ਨਾਲ ਕਿਸਾਨਾਂ ਨੂੰ ਖੱਜਲ ਕਰ ਰਹੀਆਂ ਹਨ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ: ਭਗਵੰਤ ਮਾਨ

ਇਕੱਤਰ ਜਾਣਕਾਰੀ ਅਨੁਸਾਰ ਅੱਜ ਸਵੇਰੇ ਉਹ ਆਪਣੇ ਸਾਥੀਆਂ ਨਾਲ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕ੍ਰਿਕਟ ਖੇਡ ਰਿਹਾ ਸੀ ਅਤੇ ਅਚਾਨਕ ਉਨ੍ਹਾਂ ਦੀ ਗੇਂਦ ਕੋਠੇ ਉਪਰ ਚਲੀ ਗਈ।ਜਦੋਂ ਉਹ ਗੇਂਦ ਉਤਾਰਨ ਲਈ ਕੋਠੇ ਉੱਪਰ ਚੜ੍ਹਿਆ ਤਾਂ ਉੱਪਰੋਂ ਨਿਕਲ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।ਇਸ ਮੌਤ ਦੇ ਹੋਣ ਨਾਲ ਪਿੰਡ ’ਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ : ਸਿੱਧੂ ਦੇ ਸਮਰਥਨ 'ਚ ਰਜ਼ੀਆ ਸੁਲਤਾਨਾ ਵੱਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਦਵੰਦ ਬਰਕਰਾਰ


author

Shyna

Content Editor

Related News