ਪੰਜਾਬ 'ਚ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ, ਮੀਂਹ ਦੇ ਬਾਵਜੂਦ ਖੇਡੇ ਜਾਣਗੇ ਮੈਚ
Tuesday, Sep 02, 2025 - 04:30 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਗੇਮ ਐਜੂਕੇਸ਼ਨ ਵੱਲੋਂ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ 'ਚ 2 ਸਤੰਬਰ ਤੋਂ 10 ਸਤੰਬਰ ਤੱਕ ਕੁੜੀਆਂ ਦੇ T-20 ਕ੍ਰਿਕਟ ਮੈਚ ਕਰਵਾਏ ਜਾ ਰਹੇ ਹਨ। ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਦੀਆਂ ਕੁੜੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਅੰਮ੍ਰਿਤਸਰ ਵਿੱਚ ਪਹਿਲੀ ਵਾਰ ਕੁੜੀਆਂ ਲਈ ਇਹੋ ਜਿਹੇ ਮੈਚ ਹੋ ਰਹੇ ਹਨ ਜੋ ਕਿ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੀ ਮਾਰ ਹੇਠ ਅੰਮ੍ਰਿਤਸਰ, 93 ਪਿੰਡ ਬਰਬਾਦ, 49 ਘਰ ਢਹਿ-ਢੇਰੀ ਤੇ ਹਜ਼ਾਰਾਂ ਲੋਕ ਪ੍ਰਭਾਵਿਤ
ਅੰਮ੍ਰਿਤਸਰ ਗੇਮ ਐਜੂਕੇਸ਼ਨ ਦੇ ਪ੍ਰਧਾਨ ਨਵਜੋਤ ਸਿੰਘ ਗਰੋਵਰ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਪ੍ਰਧਾਨਗੀ ਸੰਭਾਲੀ ਹੈ, ਉਸੇ ਦਿਨ ਤੋਂ ਉਨ੍ਹਾਂ ਦਾ ਮਕਸਦ ਗਾਂਧੀ ਗਰਾਊਂਡ ਨੂੰ ਵਧੀਆ ਬਣਾਉਣਾ ਹੈ। ਉਨ੍ਹਾਂ ਨੇ ਸਰਕਾਰ ਨੂੰ ਕਈ ਵਾਰ ਬੇਨਤੀ ਕੀਤੀ ਹੈ ਕਿ ਇਸ ਗਰਾਊਂਡ ਨੂੰ ਇੰਟਰਨੈਸ਼ਨਲ ਲੈਵਲ ਦਾ ਬਣਾਇਆ ਜਾਵੇ ਤਾਂ ਜੋ ਵਿਦੇਸ਼ੀ ਟੀਮਾਂ ਵੀ ਇੱਥੇ ਆ ਕੇ ਖੇਡ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਗਰੋਵਰ ਨੇ ਕਿਹਾ ਕਿ ਹੜ੍ਹਾਂ ਕਾਰਨ ਸਾਰੇ ਸਕੂਲਾਂ ਤੇ ਕਾਲਜਾਂ ਦੀਆਂ ਕੁੜੀਆਂ ਨੂੰ ਸੱਦਾ ਨਹੀਂ ਦੇ ਸਕੇ ਪਰ ਮੀਡੀਆ ਰਾਹੀਂ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਆ ਕੇ ਕੁੜੀਆਂ ਦਾ ਹੌਂਸਲਾ ਵਧਾਉਣ। ਮੈਚ ਦੌਰਾਨ ਕੁੜੀਆਂ ਦੇ ਵਿੱਚ ਕਾਫ਼ੀ ਜੋਸ਼ ਦੇਖਣ ਨੂੰ ਮਿਲਿਆ। ਟੀਮ ਦੀ ਕਪਤਾਨ ਨੇ ਕਿਹਾ ਕਿ ਜੇਕਰ ਮੀਂਹ ਨਾ ਰੁਕਿਆ ਤਾਂ ਉਹ 5-5 ਓਵਰਾਂ ਦੇ ਮੈਚ ਖੇਡ ਕੇ ਵੀ ਟੂਰਨਾਮੈਂਟ ਪੂਰਾ ਕਰਨਗੀਆਂ। ਇਸੇ ਮੌਕੇ ਗਰੋਵਰ ਨੇ ਹੜ੍ਹ ਪੀੜਤਾਂ ਲਈ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਰਾਜਨੀਤੀ ਕਰਨ ਦੀ ਬਜਾਏ ਸਾਨੂੰ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ। ਅੰਮ੍ਰਿਤਸਰ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 23 ਲੱਖ ਰੁਪਏ ਦਾ ਚੈੱਕ ਵੀ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8