''ਚੰਡੀਗੜ੍ਹ ਏਅਰਪੋਰਟ'' ਦਾ ਨਾਂ ਬਦਲਣ ਬਾਰੇ ਕ੍ਰਿਕਟਰ ਹਰਭਜਨ ਦਾ ਟਵੀਟ

01/19/2018 3:27:31 PM

ਚੰਡੀਗੜ੍ਹ : ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਵਾਸੀਆਂ ਖਾਤਰ ਬਹੁਤ ਵੱਡਾ ਬਲੀਦਾਨ ਦਿੱਤਾ ਹੈ ਪਰ ਅਸੀਂ ਉਨ੍ਹਾਂ ਬਾਰੇ ਜ਼ਿਆਦਾ ਨਹੀਂ ਸੋਚ ਰਹੇ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇਸ ਸਬੰਧੀ ਆਪਣੀ ਰਾਏ ਦੇਣ ਲਈ ਵੀ ਕਿਹਾ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇ।


Related News