ਜ਼ਮੀਨੀ ਰੰਜਿਸ਼ ਕਾਰਨ ਅਕਾਲੀ-ਕਾਂਗਰਸੀ ਭਿੜੇ

07/08/2017 7:59:34 AM

ਸਰਹਾਲੀ ਕਲਾਂ (ਜ. ਬ.)-ਦੇਰ ਰਾਤ ਕਾਂਗਰਸੀ ਵਰਕਰਾਂ ਵੱਲੋਂ ਅਕਾਲੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਅਤੇ ਜਸਵੰਤ ਸਿੰਘ ਦੇਰ ਰਾਤ ਆਪਣੀ ਦੁਕਾਨ ਤੋਂ ਵਾਪਸ ਆਪਣੇ ਘਰ ਨੂੰ ਜਾ ਰਹੇ ਸੀ ਕਿ ਰਸਤੇ ਵਿਚ 10-11 ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਘੇਰਾ ਪਾ ਕੇ ਕ੍ਰਿਪਾਨ, ਦਾਤਰ ਤੇ ਡੰਡਿਆਂ ਨਾਲ ਉਨ੍ਹਾਂ 'ਤੇ ਵਾਰ ਕੀਤੇ, ਜਿਸ ਕਾਰਨ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿਚ ਦੋਵੇਂ ਵਿਅਕਤੀ ਥਾਣਾ ਸਰਹਾਲੀ ਕਲਾਂ ਵਿਖੇ ਇਸ ਮਾਮਲੇ ਦੀ ਜਾਣਕਾਰੀ ਦੇਣ ਗਏ ਪਰ ਥਾਣਾ ਸਰਹਾਲੀ ਕਲਾਂ ਦੇ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਦੀ ਇਕ ਨਾ ਸੁਣੀ।  
ਕੀ ਕਹਿੰਦੇ ਹਨ ਐੱਸ. ਐੱਸ. ਪੀ. ਦਾ
ਇਸ ਸਬੰਧੀ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਡੀ. ਐੱਸ. ਪੀ. ਅਤੇ ਥਾਣਾ ਸਰਹਾਲੀ ਕਲਾਂ ਦੇ ਐੱਸ. ਐੱਚ. ਓ. ਨੂੰ ਇਸ ਮਾਮਲੇ 'ਤੇ ਕਰਵਾਈ ਕਰਨ ਦੇ ਸਖਤ ਨਿਰਦੇਸ਼ ਦਿੱਤੇ ਜਾਣਗੇ ਅਤੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ।


Related News