ਪੁਲਸ ''ਤੇ ਕਾਰਵਾਈ ਨਾ ਕਰਨ ਦਾ ਲਾਇਆ ਦੋਸ਼
Thursday, Jul 13, 2017 - 01:07 AM (IST)

ਤਪਾ ਮੰਡੀ(ਸ਼ਾਮ, ਗਰਗ)-ਸਬ-ਡਵੀਜ਼ਨਲ ਹਸਪਤਾਲ 'ਚ ਪੰਜ ਦਿਨਾਂ ਤੋਂ ਜ਼ੇਰੇ ਇਲਾਜ ਸੋਨੂੰ ਪੁੱਤਰ ਰਾਜ ਕੁਮਾਰ ਵਾਸੀ ਦਰਾਜ ਫਾਟਕ ਨੇ ਪੁਲਸ 'ਤੇ ਦੋਸ਼ ਲਾਇਆ ਕਿ ਉਨ੍ਹਾਂ ਦੀ ਗੁਆਂਢੀਆਂ ਨਾਲ ਲੜਾਈ ਹੋ ਗਈ ਸੀ। ਪੁਲਸ ਵੱਲੋਂ ਕੋਈ ਵੀ ਕਾਰਵਾਈ ਨਾ ਕਰਨ ਕਾਰਨ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ। ਉਸ ਦਾ ਦੋਸ਼ ਹੈ ਕਿ ਦੋਵੇਂ ਸਕੇ ਭਰਾਵਾਂ ਤੇ ਹੋਰਨਾਂ ਨੇ ਬਿਨਾਂ ਵਜ੍ਹਾ ਉਨ੍ਹਾਂ 'ਤੇ ਗੰਡਾਸਿਆਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ ਸੀ। ਜਦਕਿ ਜਾਂਚ ਅਧਿਕਾਰੀ ਜਗਸੀਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀਆਂ ਜ਼ਮਾਨਤਾਂ ਕਰਵਾ ਦਿੱਤੀਆਂ ਗਈਆਂ ਹਨ, ਬਾਕੀ ਐਕਸ-ਰੇ ਦੀ ਰਿਪੋਰਟ ਤੋਂ ਬਾਅਦ ਕੋਈ ਗੰਭੀਰ ਸੱਟ ਨਜ਼ਰ ਆਈ ਤਾਂ ਧਾਰਾ 'ਚ ਵਾਧਾ ਕਰ ਦਿੱਤਾ ਜਾਵੇਗਾ।