ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ''ਚ ਨਾਮਜ਼ਦ

Wednesday, Jul 19, 2017 - 12:51 AM (IST)

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ''ਚ ਨਾਮਜ਼ਦ

ਫਿਰੋਜ਼ਪੁਰ(ਕੁਮਾਰ)- ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਇਕ ਕਰੀਬ 9 ਸਾਲ ਦੀ ਬੱਚੀ ਦੇ ਨਾਲ ਕਥਿਤ ਰੂਪ ਵਿਚ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਅਰਸ਼ਦੀਪ ਪੁੱਤਰ ਬਲਵਿੰਦਰ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਜਸਬੀਰ ਕੌਰ ਨੇ ਦੱਸਿਆ ਕਿ 9 ਸਾਲ ਦੀ ਬੱਚੀ ਹਰਮਨ (ਕਾਲਪਨਿਕ ਨਾਮ) ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਹੈ ਕਿ ਨਾਮਜ਼ਦ ਵਿਅਕਤੀ ਉਸਦੀ ਦੀ ਬੱਚੀ ਨੂੰ ਘਰ ਦੇ ਪਿੱਛੇ ਗੁੰਮਰਾਹ ਕਰਕੇ ਖੇਤਾਂ ਵਿਚ ਲੈ ਗਿਆ, ਜਿਥੇ ਉਹ ਉਸਦੇ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ। ਸ਼ਿਕਾਇਤਕਰਤਾ ਦੇ ਅਨੁਸਾਰ ਉਸਨੂੰ ਦੇਖ ਕੇ ਦੋਸ਼ੀ ਉਥੋਂ ਭੱਜ ਗਿਆ।  ਪੁਲਸ ਨੇ ਨਾਮਜ਼ਦ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਦੇ ਉਸਨੂੰ ਗ੍ਰਿਫਤਾਰ ਕਰਨ ਦੇ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News