ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ''ਤੇ ਪਰਚਾ ਦਰਜ
Thursday, Aug 24, 2017 - 01:46 AM (IST)
ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਇਕ ਲੜਕੀ ਦੀ ਬਾਂਹ ਫੜ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਇਕ ਵਿਅਕਤੀ ਵਿਰੁੱਧ ਥਾਣਾ ਭਦੌੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਪੀੜਤਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹ ਬੀਤੀ 18 ਅਗਸਤ ਨੂੰ ਟੂਟੀ ਤੋਂ ਪਾਣੀ ਦੀ ਬਾਲਟੀ ਭਰਨ ਲੱਗੀ ਤਾਂ ਕੁਲਵਿੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਮੱਝੂਕੇ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਪੁਲਸ ਨੇ ਮੁੱਦਈ ਦੇ ਬਿਆਨਾਂ 'ਤੇ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
