ਲੜਕੀ ਦੇ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ
Friday, Sep 08, 2017 - 12:10 AM (IST)
ਫਾਜ਼ਿਲਕਾ(ਨਾਗਪਾਲ, ਲੀਲਾਧਰ, ਗੁਲਸ਼ਨ, ਜਤਿੰਦਰ, ਨਿਖੰਜ, ਬੰਟੀ)-ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਅਰਨੀਵਾਲਾ ਵਿਚ ਇਕ ਨਾਬਾਲਗ ਲੜਕੀ ਦੇ ਨਾਲ ਛੇੜਛਾੜ ਕਰਨ ਸਬੰਧੀ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਗ ਲੜਕੀ ਨੇ ਦੱਸਿਆ ਕਿ ਉਹ 11ਵੀਂ ਜਮਾਤ ਵਿਚ ਪੜ੍ਹਦੀ ਹੈ ਅਤੇ 9 ਅਗਸਤ 2017 ਨੂੰ ਸਵੇਰੇ ਲਗਭਗ 8.00 ਵਜੇ ਜਦੋਂ ਉਹ ਸਕੂਲ ਜਾ ਰਹੀ ਸੀ ਤਾਂ ਸਕੂਲ ਦੇ ਮੇਨ ਗੇਟ ਕੋਲ ਕਮਲਪ੍ਰੀਤ ਸਿੰਘ ਵਾਸੀ ਪਿੰਡ ਮੋਹਲਾਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਗੁਰਦਿਤ ਸਿੰਘ ਅਤੇ ਸੁਖਜੀਤ ਸਿੰਘ ਦੋਵ੍ਹੇਂ ਵਾਸੀ ਪਿੰਡ ਢਿਪਾਂ ਵਾਲੀ ਨੇ ਉਸਨੂੰ ਧੱਕੇ ਨਾਲ ਗੱਡੀ ਵਿਚ ਸੁੱਟ ਲਿਆ ਅਤੇ ਬਾਅਦ ਵਿਚ ਉਸਦੇ ਨਾਲ ਛੇੜਛਾੜ ਕੀਤੀ। ਪੁਲਸ ਨੇ ਜਾਂਚ-ਪੜ੍ਹਤਾਲ ਕਰਨ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
