ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ''ਤੇ ਪਰਚਾ
Tuesday, Oct 03, 2017 - 07:23 AM (IST)

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ 'ਤੇ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਭਰਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦੀ ਭੈਣ 29 ਸਤੰਬਰ ਨੂੰ ਸਵੇਰੇ ਘਰੋਂ ਚਲੀ ਗਈ, ਜਿਸ ਦੀ ਉਸਨੇ ਭਾਲ ਵੀ ਕੀਤੀ ਪਰ ਨਹੀਂ ਮਿਲੀ। ਉਸਨੂੰ ਪਤਾ ਲੱਗਾ ਕਿ ਉਸਦੀ ਭੈਣ ਨੂੰ ਲਖਵੀਰ ਸਿੰਘ ਉਰਫ ਲੱਖੀ ਪੁੱਤਰ ਗੁਰਨਾਮ ਸਿੰਘ ਵਾਸੀ ਬਾਜਾਖਾਨਾ ਰੋਡ ਭੈਣੀ ਬਸਤੀ ਨੇੜੇ ਸਬਜ਼ੀ ਮੰਡੀ ਬਰਨਾਲਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਲਖਵੀਰ ਸਿੰਘ ਉਰਫ ਲੱਖੀ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।