ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ''ਤੇ ਮੁਕੱਦਮਾ ਦਰਜ

Wednesday, Oct 04, 2017 - 07:00 AM (IST)

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ''ਤੇ ਮੁਕੱਦਮਾ ਦਰਜ

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)- ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਥਾਣਾ ਸਦਰ ਧੂਰੀ 'ਚ ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਹੀਰਾ ਸਿੰਘ ਨੇ ਦੱਸਿਆ ਕਿ ਮੁੱਦਈ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਪੋਤੀ (13 ਸਾਲ) ਦੁਪਹਿਰ 12 ਵਜੇ ਟਿਊਸ਼ਨ ਪੜ੍ਹਨ ਗਈ ਸੀ ਅਤੇ ਘਰ ਵਾਪਿਸ ਨਹੀਂ ਆਈ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਪੋਤੀ ਨੂੰ ਕੋਈ ਅਣਪਛਾਤਾ ਵਿਅਕਤੀ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ/ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News