ਔਰਤ ਨੇ ਪੁਲਸ ਮੁਲਾਜ਼ਮਾਂ ''ਤੇ ਲਾਏ ਮਾਰਕੁੱਟ ਦੇ ਦੋਸ਼

10/17/2017 1:01:59 AM

ਅਬੋਹਰ(ਸੁਨੀਲ, ਰਹੇਜਾ)—ਸਥਾਨਕ ਅਜੀਤ ਨਗਰ ਵਾਸੀ ਇਕ ਔਰਤ ਨੇ ਸੀਡ ਫਾਰਮ ਚੌਕੀ ਪੁਲਸ ਮੁਲਾਜ਼ਮਾਂ 'ਤੇ ਉਸਦੇ ਭਰਾ ਨੂੰ ਜ਼ਬਰਦਸਤੀ ਲੈ ਜਾਣ ਅਤੇ ਉਸ ਨਾਲ ਬੁਰੀ ਤਰ੍ਹਾਂ ਨਾਲ ਮਾਰਕੁੱਟ ਕਰਨ ਦੇ ਦੋਸ਼ ਲਾਏ ਹਨ। ਜ਼ਖ਼ਮੀ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।ਜਾਣਕਾਰੀ ਅਨੁਸਾਰ ਅਮਨਦੀਪ ਪੁੱਤਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਸੀਡ ਫਾਰਮ ਚੌਕੀ ਦੇ ਪੁਲਸ ਮੁਲਾਜ਼ਮ ਉਨ੍ਹਾਂ ਦੇ ਘਰ 'ਚ ਆਏ ਅਤੇ ਉਸਦੇ ਭਰਾ ਨੂੰ ਚੋਰੀ ਦੇ ਦੋਸ਼ 'ਚ ਜ਼ਬਰਦਸਤੀ ਆਪਣੇ ਨਾਲ ਲੈ ਜਾਣ ਲੱਗੇ। ਜਦ ਉਸਨੇ ਉਕਤ ਪੁਲਸ ਮੁਲਾਜ਼ਮਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸਦੇ ਨਾਲ ਮਾਰਕੁੱਟ ਕਰਦੇ ਹੋਏ ਬਦਸਲੂਕੀ ਕੀਤੀ। ਪਰਿਵਾਰ ਵਾਲਿਆਂ ਨੇ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ। ਉਧਰ ਥਾਣਾ ਨੰਬਰ 1 ਦੀ ਪੁਲਸ ਨੇ ਇਸ ਮਾਮਲੇ ਵਿਚ ਪੀੜਤਾ ਦੇ ਬਿਆਨ ਕਲਮਬੱਧ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।