ਘਰੇਲੂ ਤੇ ਪੁਰਾਣੇ ਵਿਵਾਦਾਂ ਨੂੰ ਲੈ ਕੇ 11 ਲੋਕਾਂ ਖਿਲਾਫ ਮੁਕੱਦਮੇ ਦਰਜ

Saturday, Oct 21, 2017 - 01:08 AM (IST)

ਘਰੇਲੂ ਤੇ ਪੁਰਾਣੇ ਵਿਵਾਦਾਂ ਨੂੰ ਲੈ ਕੇ 11 ਲੋਕਾਂ ਖਿਲਾਫ ਮੁਕੱਦਮੇ ਦਰਜ

ਫਿਰੋਜ਼ਪੁਰ(ਕੁਮਾਰ)-ਫਿਰੋਜ਼ਪੁਰ ਦੇ ਪਿੰਡ ਸੋਢੇ ਵਾਲਾ, ਬਾਰੇ ਕੇ ਅਤੇ ਚੱਕ ਟਾਹਲੀ ਵਾਲਾ ਵਿਚ ਘਰੇਲੂ ਅਤੇ ਪੁਰਾਣੇ ਵਿਵਾਦਾਂ ਨੂੰ ਲੈ ਕੇ ਹੋਏ ਲੜਾਈ-ਝਗੜੇ ਤੇ ਮਾਰਕੁੱਟ ਦੇ ਮਾਮਲਿਆਂ ਵਿਚ ਥਾਣਾ ਸਦਰ ਫਿਰੋਜ਼ਪੁਰ ਅਤੇ ਲੱਖੋ ਕੇ ਬਹਿਰਾਮ ਦੀ ਪੁਲਸ ਨੇ 11 ਲੋਕਾਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਦਰਸ਼ਨ ਲਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਪੁਲਸ ਨੇ ਗੁਰਜੰਟ ਸਿੰਘ, ਕਸ਼ਮੀਰ ਸਿੰਘ, ਜੋਗਿੰਦਰ ਕੌਰ ਅਤੇ ਮੇਜਰ ਸਿੰਘ ਵਾਸੀ ਮਾਛੀਵਾੜਾ ਦੇ ਖਿਲਾਫ ਸ਼ਿਕਾਇਤਕਰਤਾ ਨੂੰ ਘੇਰ ਕੇ ਮਾਰਕੁੱਟ ਕਰਨ ਅਤੇ ਜ਼ਖਮੀ ਕਰਨ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਹੈ। ਦੂਸਰੇ ਪਾਸੇ ਇਸੇ ਥਾਣੇ ਦੇ ਐੱਚ. ਸੀ. ਗੁਰਨਾਮ ਸਿੰਘ ਨੇ ਦੱਸਿਆ ਕਿ ਪਿੰਡ ਸੋਢੇ ਵਾਲਾ ਵਿਚ ਘਰੇਲੂ ਵਿਵਾਦ ਨੂੰ ਲੈ ਕੇ ਹੋਏ ਲੜਾਈ-ਝਗੜੇ ਸਬੰਧੀ ਪੁਲਸ ਨੇ ਸ਼ਿਕਾਇਤਕਰਤਾ ਰਜਨੀ ਦੇ ਬਿਆਨਾਂ 'ਤੇ ਉਸ ਦੇ ਪਤੀ ਪਵਨ ਅਤੇ ਸਹੁਰੇ ਪਰਿਵਾਰ ਦੇ ਮੈਂਬਰ ਤਰਸੇਮ, ਛਿੰਦੋ ਅਤੇ ਵਿਜੇ ਦੇ ਖਿਲਾਫ ਮਾਰਕੁੱਟ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਹੈ। ਥਾਣਾ ਲੱਖੋ ਕੇ ਬਹਿਰਾਮ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਪਰਮਜੀਤ ਕੌਰ ਉਰਫ ਸੋਮਾ ਦੇ ਬਿਆਨਾਂ 'ਤੇ ਮਾਰਕੁੱਟ ਕਰਨ ਦੇ ਦੋਸ਼ ਵਿਚ ਉਸ ਦੇ ਪਤੀ ਲਹੌਰਾ ਸਿੰਘ, ਸੁਰਿੰਦਰ ਸਿੰਘ ਤੇ ਗੁੱਖਾ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। 


Related News