ਪ੍ਰੇਮੀ ਦੀ ਕੁੱਟਮਾਰ ਕਰਨ ਵਾਲੇ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ''ਤੇ ਮਾਮਲਾ ਦਰਜ
Saturday, Oct 21, 2017 - 06:42 AM (IST)
ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)— ਪ੍ਰੇਮ ਸਬੰਧਾਂ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰੇਮੀ ਦੀ ਕੁੱਟਮਾਰ ਕਰਨ 'ਤੇ ਪੰਜ ਵਿਅਕਤੀਆਂ ਖਿਲਾਫ ਥਾਣਾ ਮਹਿਲ ਕਲਾਂ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਸਹਿਜੜਾ ਦੇ ਲੜਕੇ ਅਮਰਜੀਤ ਸਿੰਘ ਦੇ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। 16-17 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਕਰੀਬ 12 ਵਜੇ ਪਰਮਜੀਤ ਕੌਰ ਸ਼ਿਕਾਇਤਕਰਤਾ ਦੇ ਘਰ ਆਈ, ਜਿਸਨੇ ਦੱਸਿਆ ਕਿ ਉਸਦੇ ਪਰਿਵਾਰਕ ਮੈਂਬਰ ਰਲ ਕੇ ਅਮਰਜੀਤ ਸਿੰਘ ਦੀ ਕੁੱਟਮਾਰ ਕਰ ਰਹੇ ਹਨ, ਜਿਨ੍ਹਾਂ ਮੌਕੇ 'ਤੇ ਜਾ ਕੇ ਅਮਰਜੀਤ ਸਿੰਘ ਨੂੰ ਛੁਡਵਾਇਆ।ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਬਲਦੇਵ ਸਿੰਘ ਅਤੇ ਜਗਸੀਰ ਸਿੰਘ ਪੁੱਤਰ ਛੋਟਾ ਸਿੰਘ, ਲਾਡੀ ਅਤੇ ਬੰਟੀ ਪੁੱਤਰ ਜਗਸੀਰ ਸਿੰਘ ਅਤੇ ਛੋਟਾ ਸਿੰਘ ਵਾਸੀ ਸਹਿਜੜਾ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
