ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਵਾਲੇ ''ਤੇ ਪਰਚਾ
Wednesday, Oct 25, 2017 - 06:58 AM (IST)
ਸੰਗਰੂਰ(ਵਿਵੇਕ ਸਿੰਧਵਾਨੀ,ਰਵੀ)- ਇਕ ਲੜਕੀ ਨਾਲ ਛੇੜਛਾੜ ਤੇ ਕੁੱਟਮਾਰ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਗਾਲੀ-ਗਲੋਚ ਕਰਨ 'ਤੇ ਇਕ ਵਿਅਕਤੀ ਵਿਰੁੱਧ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੀੜਤਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਹਰ ਰੋਜ਼ ਪੜ੍ਹਾਈ ਲਈ ਬੱਸ ਰਾਹੀਂ ਪਟਿਆਲਾ ਜਾਂਦੀ ਸੀ ਤਾਂ ਸੁਖਦੇਵ ਸਿੰਘ ਪੁੱਤਰ ਪਰਸਨ ਸਿੰਘ ਵਾਸੀ ਨਰਾਇਣਗੜ੍ਹ ਥਾਣਾ ਭਵਾਨੀਗੜ੍ਹ ਉਸ ਨਾਲ ਛੇੜਛਾੜ ਕਰਦਾ ਸੀ। 22 ਅਕਤੂਬਰ ਨੂੰ ਉਕਤ ਦੋਸ਼ੀ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਗਾਲੀ-ਗਲੋਚ ਵੀ ਕੀਤੀ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
