ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ''ਤੇ ਪਰਚਾ

Sunday, Nov 05, 2017 - 06:56 AM (IST)

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ''ਤੇ ਪਰਚਾ

ਸੰਗਰੂਰ(ਵਿਵੇਕ ਸਿੰਧਵਾਨੀ,ਰਵੀ)— ਇਕ 13 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਥਾਣਾ ਸਿਟੀ ਸੰਗਰੂਰ ਵਿਖੇ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਨਾਬਾਲਗਾ ਦੇ ਪਿਤਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੀ ਛੋਟੀ ਲੜਕੀ ਨੂੰ ਆਕਾਸ਼ ਕੁਮਾਰ ਪੁੱਤਰ ਤੇਜਾ ਸਿੰਘ ਵਾਸੀ ਹਰਗੋਬਿੰਦਪੁਰਾ ਬਸਤੀ ਸੰਗਰੂਰ 2 ਨਵੰਬਰ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ। ਪੁਲਸ ਨੇ ਮੁਲਜ਼ਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News