14 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ''ਚ ਨਾਮਜ਼ਦ
Thursday, Nov 09, 2017 - 11:56 PM (IST)
ਫਿਰੋਜ਼ਪੁਰ(ਕੁਮਾਰ)-14 ਸਾਲ ਦੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲਿਜਾਣ ਦੇ ਦੋਸ਼ 'ਚ ਪੁਲਸ ਨੇ ਸੈਮ ਉਰਫ ਮਿੱਠੂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਘੱਲ ਖੁਰਦ ਦੇ ਏ. ਐੱਸ. ਆਈ. ਜ਼ੋਰਾ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਂ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੀ ਬੇਟੀ ਨੂੰ ਗੁੰਮਰਾਹ ਕਰ ਕੇ ਸੈਮ ਉਰਫ ਮਿੱਠੂ ਆਪਣੇ ਨਾਲ ਲੈ ਗਿਆ ਹੈ। ਪੁਲਸ ਨੇ ਲੜਕੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
