ਪ੍ਰਦੂਸ਼ਣ ਫੈਲਾਉਣ ਦੇ ਦੋਸ਼ ''ਚ 2 ਵਿਅਕਤੀਆਂ ''ਤੇ ਪਰਚਾ ਦਰਜ
Thursday, Nov 16, 2017 - 06:44 AM (IST)
ਧਨੌਲਾ(ਰਵਿੰਦਰ)- ਥਾਣਾ ਧਨੌਲਾ ਦੇ ਥਾਣੇਦਾਰ ਸਤਨਾਮ ਸਿੰਘ ਤੇ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਭੋਲਾ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਧਨੌਲਾ, ਭਰਪੂਰ ਸਿੰਘ ਭੂਰਾ ਪੁੱਤਰ ਰਤਨ ਸਿੰਘ ਵਾਸੀ ਧਨੌਲਾ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਾ ਕੇ ਪ੍ਰਦੂਸ਼ਣ ਫੈਲਾਅ ਰਹੇ ਹਨ ਅਤੇ ਡੀ. ਸੀ. ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਸੂਚਨਾ 'ਤੇ ਕਾਰਵਾਈ ਕਰਦਿਆਂ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ 'ਚ ਉਕਤ ਵਿਅਕਤੀਆਂ 'ਤੇ ਮਾਮਲੇ ਦਰਜ ਕੀਤੇ ਗਏ ਹਨ।
