2 ਨਾਬਾਲਿਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲਿਜਾਣ ਦੇ ਦੋਸ਼ ''ਚ 2 ਲੜਕਿਆਂ ਸਮੇਤ 7 ਨਾਮਜ਼ਦ

11/21/2017 12:22:59 AM

ਫਿਰੋਜ਼ਪੁਰ(ਕੁਮਾਰ)—ਵੱਖ-ਵੱਖ ਏਰੀਆ ਵਿਚੋਂ 2 ਨਾਬਾਲਿਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲਿਜਾਣ ਦੇ ਦੋਸ਼ ਵਿਚ ਪੁਲਸ ਨੇ 2 ਲੜਕਿਆਂ ਸਮੇਤ ਉਨ੍ਹਾਂ ਦੀ ਮਦਦ ਕਰਨ ਵਾਲੇ 7 ਲੋਕਾਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਇਕ ਕਰੀਬ 17 ਸਾਲ ਦੀ ਨਾਬਾਲਿਗ ਲੜਕੀ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਉਸਦੀ ਲੜਕੀ ਨੂੰ ਰਵਿੰਦਰ ਸਿੰਘ ਉਰਫ ਦੀਪੂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਸਾਥੀ ਸੁਰਜੀਤ ਸਿੰਘ, ਅਸ਼ੋਕ ਕੁਮਾਰ ਅਤੇ ਦੇਬੂ ਦੀ ਮਦਦ ਨਾਲ ਗੁੰਮਰਾਹ ਕਰਕੇ ਆਪਣੇ ਨਾਲ ਲੈ ਗਿਆ ਹੈ। ਦੂਸਰੇ ਪਾਸੇ ਥਾਣਾ ਸਦਰ ਜ਼ੀਰਾ ਦੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਰੀਬ 15-16 ਸਾਲ ਦੀ ਨਾਬਾਲਿਗ ਲੜਕੀ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਹੈ ਕਿ ਉਸਦੀ ਬੇਟੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਰਵੀ ਸਿੰਘ ਆਪਣੇ ਪਿਤਾ ਜਸਵੀਰ ਸਿੰਘ ਅਤੇ ਮਾਂ ਪਰਮਜੀਤ ਕੌਰ ਦੀ ਮਦਦ ਨਾਲ ਗੁੰਮਰਾਹ ਕਰਕੇ ਆਪਣੇ ਨਾਲ ਲੈ ਗਿਆ ਹੈ।