ਗਰਭਵਤੀ ਔਰਤ ਨੇ ਸਹੁਰੇ ਪਰਿਵਾਰ ''ਤੇ ਲਾਏ ਕੁੱਟਮਾਰ ਦੇ ਦੋਸ਼
Friday, Nov 24, 2017 - 03:20 AM (IST)

ਬਠਿੰਡਾ(ਬਲਵਿੰਦਰ)-ਸਹੁਰੇ ਪਰਿਵਾਰ ਨੇ ਇਕ ਗਰਭਵਤੀ ਵਿਆਹੁਤਾ ਨਾਲ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਪੁਲਸ ਨੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਵਿਚ ਦਾਖਲ ਨੀਤੂ ਪਤਨੀ ਸ਼ੰਕਰ ਵਾਸੀ ਬਠਿੰਡਾ ਨੇ ਕਿਹਾ ਕਿ ਉਕਤ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਜਾਂਚ ਅਧਿਕਾਰੀ ਏ. ਐੱਸ. ਆਈ. ਤਸਵੀਰ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਪੀੜਤ ਔਰਤ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।