ਨੂੰਹ ਦੀ ਭੈਣ ਨੂੰ ਵਰਗਲਾ ਕੇ ਲਿਜਾਣ ਵਾਲੇ ''ਤੇ ਪਰਚਾ

12/03/2017 7:12:08 AM

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)- ਨੂੰਹ ਦੀ ਭੈਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਥਾਣਾ ਛਾਜਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਸਵਤੰਤਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ 30 ਨਵੰਬਰ ਅਤੇ 1 ਦਸੰਬਰ ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਪਰਿਵਾਰ ਸਣੇ ਰੋਟੀ ਖਾ ਕੇ ਘਰ ਵਿਚ ਹੀ ਸੌਂ ਗਏ ਸੀ। ਜਦੋਂ ਸਵੇਰੇ 4 ਵਜੇ ਉਠ ਕੇ ਵੇਖਿਆ ਤਾਂ ਉਨ੍ਹਾਂ ਦੀ ਲੜਕੀ (20) ਆਪਣੇ ਮੰਜੇ 'ਤੇ ਨਹੀਂ ਸੀ। ਭਾਲ ਕਰਨ 'ਤੇ ਪਤਾ ਲੱਗਿਆ ਕਿ ਉਨ੍ਹਾਂ ਦਾ ਕੁੜਮ ਰਾਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦੇਵ ਨਗਰ ਕਾਲੋਨੀ ਦਾਹਰੂੜਾ ਤਹਿਸੀਲ ਰਿਵਾੜੀ ਹਰਿਆਣਾ ਉਨ੍ਹਾਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ। ਪੁਲਸ ਨੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।