ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲਿਆਂ ''ਤੇ ਕੇਸ ਦਰਜ
Wednesday, Dec 06, 2017 - 06:35 AM (IST)
ਸੰਗਰੂਰ(ਵਿਵੇਕ ਸਿੰਧਵਾਨੀ, ਗੋਇਲ)- ਇਕ ਕਾਰ ਵਿਚ ਆਏ ਚਾਰ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਫਾਇਰ ਕਰ ਕੇ ਜ਼ਖਮੀ ਕਰ ਦਿੱਤਾ ਗਿਆ। ਪੁਲਸ ਨੇ ਕਾਰ ਸਵਾਰ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਲਹਿਰਾ ਦੇ ਥਾਣੇਦਾਰ ਧਰਮ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਗੁਰਦੀਪ ਸਿੰਘ ਉਰਫ ਟਿੰਕੂ ਪੁੱਤਰ ਭੋਲਾ ਸਿੰਘ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਗਊਸ਼ਾਲਾ ਲਹਿਰਾ ਦੇ ਗੇਟ ਕੋਲ ਸੀ ਤਾਂ ਸਾਹਮਣਿਓਂ ਇਕ ਕਾਰ ਆਈ, ਜਿਸ ਵਿਚ ਮਨਮੋਹਨ ਸਿੰਘ ਉਰਫ ਮੋਹਣਾ ਪੁੱਤਰ ਦਰਸ਼ਨ ਸਿੰਘ ਵਾਸੀ ਰੱਲੀ ਥਾਣਾ ਬੁਢਲਾਡਾ, ਗੁਰਪ੍ਰੀਤ ਸਿੰਘ ਉਰਫ ਬੁਗਰੀ ਪੁੱਤਰ ਬਲਦੇਵ ਸਿੰਘ ਵਾਸੀ ਰੱਲੀ, ਕੋਮਲਜੀਤ ਸਿੰਘ ਉਰਫ ਬੁਗਨਾ ਪੁੱਤਰ ਹਰਬੰਸ ਸਿੰਘ ਵਾਸੀ ਦਾਤੇਵਾਸ, ਯਾਦਵਿੰਦਰ ਸਿੰਘ ਉਰਫ ਲੱਕੀ ਪੁੱਤਰ ਭਗਵਾਨ ਸਿੰਘ ਵਾਸੀ ਕੁਲਾਰ ਖੁਰਦ ਆਏ, ਜਿਨ੍ਹਾਂ 'ਚੋਂ ਮਨਮੋਹਨ ਸਿੰਘ ਨੇ ਗੱਡੀ ਰੋਕੀ ਅਤੇ 12 ਬੋਰ ਦੀ ਬੰਦੂਕ ਨਾਲ ਫਾਇਰ ਕਰ ਦਿੱਤਾ, ਜੋ ਕਿ ਉਸ ਦੀ ਸੱਜੀ ਲੱਤ ਦੇ ਪੱਟ ਵਿਚ ਲੱਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
