ਚੋਰ ਘਰ ''ਚੋਂ ਗਹਿਣੇ ਤੇ ਨਕਦੀ ਚੋਰੀ ਕਰ ਕੇ ਫਰਾਰ
Wednesday, Dec 20, 2017 - 12:52 AM (IST)

ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ)—ਮੱਲਾਂਵਾਲਾ ਦੇ ਵਾਰਡ ਨੰ. 11 ਵਿਚ ਚੋਰ ਇਕ ਘਰ ਵਿਚ ਦਾਖਲ ਹੋ ਕੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਗਏ ਅਤੇ ਇਸ ਚੋਰੀ ਦੀ ਘਟਨਾ ਸਬੰਧੀ ਪੁਲਸ ਨੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅੰਗਰੇਜ ਸਿੰਘ ਨੇ ਦੱਸਿਆ ਕਿ ਮੁਦੱਈ ਸ਼ਿਕਾਇਤਕਰਤਾ ਜਤਿੰਦਰ ਬਿੰਦਰਾ ਸੋਨੂੰ ਬਿੰਦਰਾ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮੱਲਾਂਵਾਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਅਣਪਛਾਤੇ ਚੋਰ ਉਨ੍ਹਾਂ ਦੇ ਘਰ 'ਚੋਂ ਸਾਢੇ 6 ਤੋਲੇ ਸੋਨੇ ਦੇ ਗਹਿਣੇ ਅਤੇ 86850 ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ, ਜਿਨ੍ਹਾਂ ਦੀ ਕੁਲ ਰਕਮ 2 ਲੱਖ 80 ਹਜ਼ਾਰ ਦੇ ਕਰੀਬ ਬਣਦੀ ਹੈ।