ਪਤਨੀ ਦੀ ਕੁੱਟਮਾਰ ਕਰਨ ਵਾਲੇ ''ਤੇ ਪਰਚਾ

Wednesday, Dec 27, 2017 - 06:47 AM (IST)

ਪਤਨੀ ਦੀ ਕੁੱਟਮਾਰ ਕਰਨ ਵਾਲੇ ''ਤੇ ਪਰਚਾ

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)—ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਵਿਰੁੱਧ ਥਾਣਾ ਛਾਜਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਹਰਜਿੰਦਰ ਕੌਰ ਪਤਨੀ ਬੀਰਬਲ ਸਿੰਘ ਵਾਸੀ ਰਟੋਲਾਂ ਥਾਣਾ ਛਾਜਲੀ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ 23 ਦਸੰਬਰ ਨੂੰ ਉਸਦੇ ਪਤੀ ਨੇ ਉਸ ਦੀ ਕੁੱਟਮਾਰ ਕੀਤੀ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਤਲਾਕ ਨੂੰ ਲੈ ਕੇ ਅਦਾਲਤ ਵਿਚ ਕੇਸ ਚੱਲ ਰਿਹਾ ਹੈ, ਜਿਸ ਕਾਰਨ ਉਸਦਾ ਪਤੀ ਕੁੱਟਮਾਰ ਕਰ ਕੇ ਧੱਕੇ ਨਾਲ ਉਸ ਨੂੰ ਘਰ ਵਿਚੋਂ ਕੱਢਣਾ ਚਾਹੁੰਦਾ ਹੈ ਅਤੇ ਪਿਛਲੇ ਕੁਝ ਵਰ੍ਹਿਆਂ ਤੋਂ ਉਸ ਨੂੰ ਤੰਗ- ਪ੍ਰੇਸ਼ਾਨ ਕਰ ਰਿਹਾ ਹੈ। ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News