ਕੁਆਰਾ ਦੱਸ ਕੇ ਵਿਆਹ ਕਰਵਾਉਣ ਦੇ ਦੋਸ਼ ''ਚ 2 ਖਿਲਾਫ਼ ਮਾਮਲਾ ਦਰਜ
Wednesday, Jan 17, 2018 - 07:01 AM (IST)
ਮਾਨਸਾ(ਜੱਸਲ)-ਥਾਣਾ ਸਿਟੀ–2 ਮਾਨਸਾ ਦੀ ਪੁਲਸ ਨੇ ਵਿਆਹੇ ਹੋਏ ਵਿਅਕਤੀ ਵੱਲੋਂ ਖੁਦ ਨੂੰ ਕੁਆਰਾ ਦੱਸ ਕੇ ਇਕ ਲੜਕੀ ਨਾਲ ਵਿਆਹ ਕਰਵਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਵਾਸੀ ਮਾਨਸਾ ਦਾ ਵਿਆਹ ਗੁਰਪਾਲ ਸਿੰਘ ਵਾਸੀ ਸਰਦੂਲਗੜ੍ਹ ਨਾਲ ਹੋਇਆ ਸੀ। ਇਸ ਉਪਰੰਤ ਲੜਕੀ ਨੂੰ ਪਤਾ ਲੱਗਾ ਕਿ ਉਹ ਪਹਿਲਾਂ ਹੀ ਵਿਆਹਿਆ ਸੀ ਅਤੇ ਉਸ ਨੇ ਧੋਖੇ ਨਾਲ ਇਹ ਵਿਆਹ ਕੀਤਾ ਹੈ। ਇਸ ਦਾ ਪਤਾ ਲੱਗਣ 'ਤੇ ਪੀੜਤ ਜਸਵਿੰਦਰ ਕੌਰ ਨੇ ਪੁਲਸ ਕੋਲ ਸ਼ਿਕਾਇਤ ਕੀਤੀ, ਜਿਸ ਦੀ ਜਾਂਚ ਕਰਵਾਉਣ ਉਪਰੰਤ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਗੁਰਪਾਲ ਸਿੰਘ ਅਤੇ ਇਕ ਹੋਰ ਵਿਅਕਤੀ ਜਸਪਾਲ ਸਿੰਘ ਵਾਸੀਆਨ ਸਰਦੂਲਗੜ੍ਹ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
