ਚੋਰਾਂ ਨੇ ਦੋ ਮੋਟਰਸਾਈਕਲ ਤੇ ਇਕ ਐਕਟਿਵਾ ਕੀਤੀ ਚੋਰੀ

01/19/2018 12:09:47 AM

ਫਿਰੋਜ਼ਪੁਰ(ਕੁਮਾਰ, ਮਲਹੋਤਰਾ)-ਥਾਣਾ ਸਿਟੀ ਦੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮੋਟਰਸਾਈਕਲ ਤੇ ਐਕਟਿਵਾ ਚੋਰੀ ਕਰਨ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਹੌਲ. ਕੁਲਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਦੇਵ ਸਿੰਘ ਪੁੱਤਰ ਜਗਦੀਸ਼ ਲਾਲ ਵਾਸੀ ਆਜ਼ਾਦ ਨਗਰ ਫਿਰੋਜ਼ਪੁਰ ਸ਼ਹਿਰ ਨੇ ਦੋਸ਼ ਲਾਇਆ ਕਿ ਉਸ ਦੇ ਮੋਟਰਸਾਈਕਲ ਨੂੰ ਕੋਈ ਅਣਪਛਾਤਾ ਚੋਰ ਚੋਰੀ ਕਰ ਕੇ ਲੈ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਣਪਛਾਤੇ ਚੋਰ ਸ਼ਿਵ ਲਾਲ ਪੁੱਤਰ ਅੰਮ੍ਰਿਤ ਲਾਲ ਵਾਸੀ ਆਰਿਆ ਸਮਾਜ ਚੌਕ ਫਿਰੋਜ਼ਪੁਰ ਦਾ ਮੋਟਰਸਾਈਕਲ ਅਤੇ ਅਰੁਨ ਖੇੜਾ ਵਾਸੀ ਸੂਰਜ ਐਵੇਨਿਊ ਫਿਰੋਜ਼ਪੁਰ ਦੀ ਐਕਟਿਵਾ ਚੋਰੀ ਕਰ ਕੇ ਲੈ ਗਏ ਹਨ। ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਸੁਖਮੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ।  ਏ. ਐੱਸ. ਆਈ. ਸੁਖਮੰਦਰ ਸਿੰਘ ਨੇ ਦੱਸਿਆ ਕਿ ਆਰ. ਐੱਸ. ਡੀ. ਕਾਲਜ ਦੇ ਨਜ਼ਦੀਕ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂ ਸੰਦੀਪ ਕੁਮਾਰ ਦੱਸਿਆ ਹੈ।


Related News