ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਲਿਜਾਣ ਦੇ ਦੋਸ਼ ''ਚ 3 ਨਾਮਜ਼ਦ

Sunday, Jan 21, 2018 - 02:06 AM (IST)

ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਲਿਜਾਣ ਦੇ ਦੋਸ਼ ''ਚ 3 ਨਾਮਜ਼ਦ

ਫਿਰੋਜ਼ਪੁਰ(ਕੁਮਾਰ)-ਲੜਕੀ ਨੂੰ ਜ਼ਬਰਦਸਤੀ ਚੁੱਕ ਕੇ ਲਿਜਾਣ ਦੇ ਮਾਮਲੇ 'ਚ ਥਾਣਾ ਸਿਟੀ ਦੀ ਪੁਲਸ ਨੇ ਇਕ ਲੜਕੇ ਸਮੇਤ ਉਸ ਦੇ ਮਾਪਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਮੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਬਲਕਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੀਰਤੀ ਨਗਰ ਫਿਰੋਜ਼ਪੁਰ ਸ਼ਹਿਰ ਨੇ ਦੋਸ਼ ਲਾਇਆ ਕਿ ਉਸ ਦੀ ਧੀ 12ਵੀਂ ਕਲਾਸ 'ਚ ਪੜ੍ਹਦੀ ਹੈ, ਜਿਸ ਨੂੰ ਪਰਮਿੰਦਰ ਸਿੰਘ ਆਪਣੇ ਪਿਤਾ ਹਰਮਿੰਦਰ ਸਿੰਘ ਤੇ ਮਾਂ ਬਲਵਿੰਦਰ ਕੌਰ ਦੀ ਮਿਲੀਭੁਗਤ ਨਾਲ ਜ਼ਬਰਦਸਤੀ ਚੁੱਕ ਕੇ ਲੈ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਸਾਰਿਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News