ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ''ਤੇ ਕੇਸ ਦਰਜ

Thursday, Feb 01, 2018 - 07:15 AM (IST)

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ''ਤੇ ਕੇਸ ਦਰਜ

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ 'ਤੇ ਇਕ ਵਿਅਕਤੀ ਵਿਰੁੱਧ ਥਾਣਾ ਲੌਂਗੋਵਾਲ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀ ਨਾਬਾਲਗ ਲੜਕੀ ਲੌਂਗੋਵਾਲ 'ਚ ਬਿਊਟੀ ਪਾਰਲਰ ਦਾ ਕੰਮ ਸਿੱਖਣ ਲਈ ਜਾਂਦੀ ਸੀ ਜੋ ਹਰ ਰੋਜ਼ ਦੀ ਤਰ੍ਹਾਂ 11 ਜਨਵਰੀ ਨੂੰ ਵੀ ਲੌਂਗੋਵਾਲ 'ਚ ਬਿਊਟੀ ਪਾਰਲਰ ਦਾ ਕੰਮ ਸਿੱਖਣ ਗਈ ਅਤੇ ਵਾਪਸ ਨਹੀਂ ਆਈ। ਬਦਨਾਮੀ ਦੇ ਡਰ ਤੋਂ ਮੁਦਈ ਨੇ ਕਿਸੇ ਨੂੰ ਨਹੀਂ ਦੱਸਿਆ ਅਤੇ ਆਪਣੇ ਤੌਰ 'ਤੇ ਪੜਤਾਲ ਕਰਦਾ ਰਿਹਾ। ਹੁਣ ਮੁਦਈ ਨੂੰ ਪੂਰਾ ਯਕੀਨ ਹੋ ਗਿਆ ਹੈ ਕਿ ਉਸ ਦੀ ਨਾਬਾਲਗ ਲੜਕੀ ਨੂੰ ਮਨਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਲੋਹਾਖੇੜਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਮੁਦਈ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News