ਪਤਨੀ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼, 2 ਨਾਮਜ਼ਦ

Wednesday, Feb 07, 2018 - 01:22 AM (IST)

ਪਤਨੀ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼, 2 ਨਾਮਜ਼ਦ

ਫਿਰੋਜ਼ਪੁਰ(ਮਲਹੋਤਰਾ, ਕੁਮਾਰ)—ਪਤਨੀ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਤੇ ਉਸ ਦੀ ਇਕ ਰਿਸ਼ਤੇਦਾਰ ਖਿਲਾਫ ਪੁਲਸ ਨੇ ਪਰਚਾ ਦਰਜ ਕੀਤਾ ਹੈ। ਏ. ਐੱਸ. ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਪਿੰਡ ਜੋੜਾ ਦੀ ਰਹਿਣ ਵਾਲੀ ਨਵਜੋਤ ਕੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਵਿਆਹ ਸੁਖਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਸੁਖਵਿੰਦਰ ਸਿੰਘ ਤੇ ਉਸ ਦੀ ਰਿਸ਼ਤੇਦਾਰ ਬਲਜਿੰਦਰ ਕੌਰ ਵੱਲੋਂ ਉਸ ਨੂੰ ਦਾਜ ਘੱਟ ਲਿਆਉਣ ਦੇ ਤਾਣੇ ਮਾਰਨੇ ਸ਼ੁਰੂ ਕਰ ਦਿੱਤੇ ਗਏ ਤੇ ਪ੍ਰੇਸ਼ਾਨ ਕੀਤਾ ਜਾਣ ਲੱਗਾ। ਪੀੜਤਾ ਨੇ ਦੋਸ਼ ਲਾਏ ਕਿ 27 ਜਨਵਰੀ ਨੂੰ ਸਵੇਰੇ ਦੋਵਾਂ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਕੋਈ ਜ਼ਹਿਰੀਲੀ ਦਵਾਈ ਪਿਆ ਦਿੱਤੀ। ਗੰਭੀਰ ਹਾਲਤ ਵਿਚ ਉਸ ਨੂੰ ਆਸ-ਪਾਸ ਦੇ ਲੋਕਾਂ ਨੇ ਹਸਪਤਾਲ ਵਿਚ ਦਾਖਲ ਕਰਵਾਇਆ। ਏ. ਐੱਸ. ਆਈ. ਨੇ ਦੱਸਿਆ ਕਿ ਉਕਤ ਦੋਵਾਂ ਖਿਲਾਫ ਪਰਚਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਭਾਲ ਜਾਰੀ ਹੈ।


Related News